14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਾਂਗਰਸੀ ਆਗੂਆਂ ਵਲੋਂ ਸ਼ੇਰ ਸਿੰਘ ਘੁਬਾਇਆ ਨਾਲ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਇੱਥੇ ਪਾਰਟੀ ਦੇ ਕੁਝ ਪ੍ਰਮੁੱਖ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਉਚ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਜਥੇਬੰਦਕ ਮੁੱਦਿਆਂ ਤੇ ਖ਼ਾਸ ਕਰਕੇ ਰਾਖਵੇਂ (ਰਿਜ਼ਰਵ) ਹਲਕੇ ਮਲੋਟ ਦੀ ਸਿਆਸੀ ਸਥਿਤੀ ਬਾਰੇ ਲੰਮੀ ਤੇ ਗੰਭੀਰ ਚਰਚਾ ਹੋਈ। ਮੀਟਿੰਗ ’ਚ ਸ਼ਾਮਿਲ ਸੀਨੀਅਰ ਕਾਂਗਰਸੀ ਆਗੂ ਸੂਬੇਦਾਰ (ਰਿਟਾ.) ਜਸਵਿੰਦਰ ਸਿੰਘ ਗੰਧੜ, ਜ਼ਿਲ੍ਹਾ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ, ਪੰਚਾਇਤ ਮੈਂਬਰ ਜਗਸੀਰ ਸਿੰਘ ਰਾਜੂ ਥਾਂਦੇਵਾਲਾ ਤੇ ਗੁਰਸੇਵਕ ਸਿੰਘ ਤਾਮਕੋਟ ਨੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨਾਲ ਸਥਾਨਕ ਹਾਲਾਤ ਸਾਂਝੇ ਕੀਤੇ। ਕਾਂਗਰਸੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਲੋਟ ਇਕ ਰਿਜ਼ਰਵ ਹਲਕਾ ਹੈ, ਇਸ ਲਈ ਉੱਥੋਂ ਕਿਸੇ ਇਮਾਨਦਾਰ, ਪੜ੍ਹੇ-ਲਿਖੇ, ਸਾਫ਼-ਸੁਥਰੇ ਅਕਸ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੀ ਸ਼ਖ਼ਸੀਅਤ ਨੂੰ ਹੀ ਚੋਣ ਮੈਦਾਨ ਵਿਚ ਉਤਾਰਿਆ ਜਾਣਾ ਚਾਹੀਦਾ ਹੈ। ਇਸ ਮੌਕੇ ਹਲਕਾ ਮਲੋਟ ਦੇ ਪਿੰਡ ਗੰਧੜ ਦੇ ਵਾਸੀ ਤੇ ਟਕਸਾਲੀ ਕਾਂਗਰਸੀ ਆਗੂ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਨੇ ਹਲਕੇ ਤੋਂ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ। ਦੱਸਣਯੋਗ ਹੈ ਕਿ ਸੂਬੇਦਾਰ ਗੰਧੜ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਦੀ ਮਾਤਾ ਬੀਬੀ ਰੇਸ਼ਮ ਕੌਰ ਪਿਛਲੇ ਪੰਜ ਸਾਲਾਂ ਦੌਰਾਨ ਚਿੱਬੜਾਂਵਾਲੀ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਵਜੋਂ ਇਲਾਕੇ ਦੀ ਸੇਵਾ ਕਰ ਚੁੱਕੇ ਹਨ। ਹਾਜ਼ਰ ਆਗੂਆਂ ਨੇ ਵੀ ਉਨ੍ਹਾਂ ਦੀ ਇਮਾਨਦਾਰੀ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਹਾਮੀ ਭਰੀ। ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨੇ ਵਫ਼ਦ ਦੀ ਪੂਰੀ ਗੱਲਬਾਤ ਨੂੰ ਬੇਹੱਦ ਧਿਆਨਪੂਰਵਕ ਸੁਣਿਆ ਅਤੇ ਸੂਬੇਦਾਰ ਜਸਵਿੰਦਰ ਸਿੰਘ ਨੂੰ ਥਾਪੜਾ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ’ਚ ਤਕੜੇ ਹੋ ਕੇ ਕੰਮ ਕਰਨ, ਸਮਾਂ ਆਉਣ ’ਤੇ ਉਨ੍ਹਾਂ ਦੀ ਦਾਅਵੇਦਾਰੀ ਬਾਰੇ ਜ਼ਰੂਰ ਹਾਂ-ਪੱਖੀ ਵਿਚਾਰ ਕੀਤਾ ਜਾਵੇਗਾ। ਸ. ਘੁਬਾਇਆ ਨੇ ਕਿਹਾ ਕਿ ਅਸੀਂ ਖ਼ੁਦ ਇਹ ਚਾਹੁੰਦੇ ਹਾਂ ਕਿ ਕਾਂਗਰਸ ਦੇ ਸੱਚੇ ਸਿਪਾਹੀਆਂ ਤੇ ਟਕਸਾਲੀ ਵਰਕਰਾਂ ਨੂੰ ਹੀ ਚੋਣਾਂ ’ਚ ਬਣਦਾ ਮਾਣ-ਸਤਿਕਾਰ ਅਤੇ ਟਿਕਟਾਂ ਮਿਲਣ। ਸਾਡਾ ਮੁੱਖ ਟੀਚਾ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਉਣਾ ਹੈ। ਇਸ ਲਈ ਸਾਰੇ ਆਗੂ ਅਤੇ ਵਰਕਰ ਹੁਣੇ ਤੋਂ ਹੀ ਅੱਡੀ-ਚੋਟੀ ਦਾ ਜ਼ੋਰ ਲਗਾ ਕੇ ਦਿਨ-ਰਾਤ ਲੋਕਾਂ ’ਚ ਵਿਚਰਨਾ ਸ਼ੁਰੂ ਕਰ ਦੇਣ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਦੇ ਰੋਜ਼ ਲੱਗਦੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਬਿਜਲੀ ਦਫ਼ਤਰ ਘੇਰਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਸ਼ਰਧਾ ਨਾਲ ਮਨਾਇਆ
Ad Position 24