14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਖੇਤ ਤੋਂ ਘਰ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ਦੌਰਾਨ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026

ਕੋਟਕਪੂਰਾ, 4 ਜੁਲਾਈ (ਮੋਹਰ ਸਿੰਘ ਗਿੱਲ)-ਥਾਣਾ ਸਦਰ ਕੋਟਕਪੂਰਾ ਦੇ ਪਿੰਡ ਢਿਲਵਾਂ ਕਲਾਂ ਵਿਖੇ ਹੋਏ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢਿਲਵਾਂ ਕਲਾਂ ਦਾ ਵਸਨੀਕ 57 ਸਾਲਾਂ ਕਿਸਾਨ ਕੇਵਲ ਸਿੰਘ ਪੁੱਤਰ ਸੂਬਾ ਸਿੰਘ ਆਪਣੇ ਖੇਤ ਤੋਂ ਗੇੜਾ ਮਾਰ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਢਿਲਵਾਂ ਕਲਾਂ ਨੂੰ ਪਰਤ ਰਿਹਾ ਸੀ। ਜਿਵੇਂ ਹੀ ਉਹ ਸਿਵੀਆਂ ਵਾਲੇ ਪਾਸਿਓਂ ਮੁੱਖ ਮਾਰਗ ਨੂੰ ਕਰਾਸ ਕਰਨ ਲੱਗਾ ਤਾਂ ਬਾਜਾਖਾਨਾ ਵਾਲੇ ਪਾਸੋਂ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਉਸ ਦਾ ਮੋਟਰਸਾਈਕਲ ਹਾਦਸਾ ਗ੍ਰਸਤ ਹੋ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਿਸਾਨ ਕੇਵਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜ ਕੇ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ। ਤਫਤੀਸ਼ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਸਤਨਾਮ ਸਿੰਘ ਦੇ ਬਿਆਨ ਦੇ ਅਧਾਰ ’ਤੇ ਅਣਪਛਾਤੇ ਕਾਰ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰਕੇ ਵਿਭਾਗੀ ਕਾਰਵਾਈ ਅਮਲ ਲਿਆਂਦੀ ਜਾ ਰਹੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਦੀ ਰੇਲਗੱਡੀ ਹੇਠ ਆਉਣ ਨਾਲ ਮੌਤ ਅਗਲੀ ਖ਼ਬਰ ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ 3.0 ਤਹਿਤ 100 ਦੇ ਕਰੀਬ ਦੋਸ਼ੀ ਕੀਤੇ ਕਾਬੂ
Ad Position 24