16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗਤਕਾ ਮੁਕਾਬਲਿਆਂ ਲਈ ਜਥੇਦਾਰ ਮੰਡ ਵਲੋਂ ਡਾ. ਢਿੱਲੋਂ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
aਕੋਟਕਪੂਰਾ, 4 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਪਿਛਲੇ ਦਿਨੀਂ ਸਥਾਨਕ ਬਠਿੰਡਾ ਸੜਕ ’ਤੇ ਸਥਿਤ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਵਿਖੇ ਕਰਵਾਏ ਗਏ ਦੋ ਰੋਜ਼ਾ ਸੂਬਾ ਪੱਧਰੀ ਮੁਕਾਬਲਿਆਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸ਼ੇਰ ਸਿੰਘ ਮੰਡ ਨੇ ਚੈਂਪੀਅਨਸ਼ਿਪ ਲਈ ਮਾਇਕ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤੇ ਉਸੇ ਐਲਾਨ ਨੂੰ ਅਮਲੀਜਾਮਾ ਪਹਿਨਾਉਂਦਿਆਂ ਜਥੇਦਾਰ ਮੰਡ ਨੇ ਅੱਜ ਸਥਾਨਕ ਰੇਲਵੇ ਬਾਜ਼ਾਰ ਵਿਚ ਸਥਿਤ ਗੁਰਦੁਆਰਾ ਚੁੱਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਲੱਖ ਰੁਪਏ ਦਾ ਚੈੱਕ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਸਰਪ੍ਰਸਤ ਕੁਲਤਾਰ ਸਿੰਘ ਬਰਾੜ ਅਤੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਸੌਂਪਦਿਆਂ ਭਵਿੱਖ ਵਿਚ ਵੀ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ। ਜਥੇਦਾਰ ਮੰਡ ਨੇ ਐਸੋਸੀਏਸ਼ਨ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਗਤਕਾ ਕਲਾ ਨਾਲ ਜੋੜਨ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਜਥੇਦਾਰ ਮੰਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਅੰਤਰਰਾਸ਼ਟਰੀ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਦੀਆਂ ਹਦਾਇਤਾਂ ਮੁਤਾਬਿਕ ਗਤਕਾ ਮੁਕਾਬਲੇ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਵਿਖੇ ਨਿਰੰਤਰ ਕਰਵਾਉਂਦੇ ਰਹਿਣ ਦੇ ਨਾਲ ਨਾਲ ਗਤਕਾ ਸਿਖਲਾਈ ਦੇ ਪ੍ਰਬੰਧ ਵੀ ਤਜਵੀਜ ਅਧੀਨ ਹਨ। ਇਸ ਮੌਕੇ ਹਰਦੀਪ ਸਿੰਘ ਸਰਪੰਚ ਪਿੰਡ ਮਿਸ਼ਰੀਵਾਲਾ, ਜਰਨੈਲ ਸਿੰਘ ਮੰਡਵਾਲਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ ਕੋਟਸੁਖੀਆ, ਰਣਜੀਤ ਸਿੰਘ ਕਲੇਰ, ਚੰਦਰ ਹੰਸ ਸਿੰਘ ਮੁੱਖ ਗ੍ਰੰਥੀ, ਹਰਪ੍ਰੀਤ ਸਿੰਘ ਸੋਨੂੰ ਸਮੇਤ ਹੋਰ ਵੀ ਪਤਵੰਤੇ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਡਿਊਟੀ ਵਿਚ ਵਿਘਨ ਅਤੇ ਧਮਕੀਆਂ ਦੇਣ ਦੇ ਮਾਮਲੇ ’ਚ ਸਾਬਕਾ ਸਰਪੰਚ ਬਰੀ ਅਗਲੀ ਖ਼ਬਰ ਸਾਨੂੰ ਆਪਣਿਆਂ ਨੇ ਹੀ ਲੁੱਟਿਆ ਤੇ ਪੁੱਟਿਆ-ਬਾਪੂ ਤਰਸੇਮ ਸਿੰਘ ਖ਼ਾਲਸਾ
Ad Position 24