ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬੇਰੁਜ਼ਗਾਰ ਅਧਿਆਪਕਾਂ ਦਾ ਮੰਗ-ਪੱਤਰ ਲੈਣ ਤੋਂ ਵੀ ਇਨਕਾਰੀ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ-ਢਿੱਲਵਾਂ

Ad Position 21
No active advertisement
ਅਜੀਤ ਡੈਸਕ 05-07-2026
ਬਰਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬਰਾਈਟ ਮਾਈਂਡਜ਼ ਪੰਜਾਬ-2026 ਤਹਿਤ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿਚ ਸ਼ਿਰਕਤ ਕਰਨ ਸਥਾਨਕ ਕਪਿਲ ਮੈਰਿਜ ਪੈਲੇਸ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ-ਪੱਤਰ ਦੇਣ ਲਈ ਜ਼ਿਲ੍ਹੇ ਦੇ ਬੇਰੁਜ਼ਗਾਰ ਅਧਿਆਪਕ ਪੈਲੇਸ ਅੱਗੇ ਪਹੁੰਚੇ ਸਨ ਪਰ ਸਿੱਖਿਆ ਮੰਤਰੀ ਵਲੋਂ ਬੇਰੁਜ਼ਗਾਰ ਨੌਜਵਾਨਾਂ ਤੋਂ ਮੰਗ-ਪੱਤਰ ਲੈਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਨੂੰ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਜਿਸ ਤੋਂ ਬਾਅਦ ਗ਼ੁੱਸੇ ਵਿਚ ਆਏ ਬੇਰੁਜ਼ਗਾਰ ਨੌਜਵਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਹੀ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੋਵੇਗਾ ਕਿ ਬੇਰੁਜ਼ਗਾਰ ਨੌਜਵਾਨਾਂ ਤੋਂ ਮੰਗ ਪੱਤਰ ਵੀ ਨਹੀਂ ਲੈਣਾ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਬੇਰੁਜ਼ਗਾਰ ਅਧਿਆਪਕਾਂ ਦੇ ਮੰਗ ਪੱਤਰਾਂ ਤੋਂ ਵੀ ਡਰਨ ਲੱਗ ਗਈ ਹੈ। ਵੈਸੇ ਜੇ ਜ਼ਿਲ੍ਹਾ ਪ੍ਰਸ਼ਾਸਨ ਚਾਹੁੰਦਾ ਤਾਂ ਸਿੱਖਿਆ ਮੰਤਰੀ ਨੂੰ ਮੰਗ-ਪੱਤਰ ਦਿਵਾ ਕੇ ਮਾਮਲਾ ਸ਼ਾਂਤ ਕਰਵਾਇਆ ਜਾ ਸਕਦਾ ਸੀ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੀ ਸਰਕਾਰ ਅਤੇ ਮੰਤਰੀਆਂ ਨੂੰ ਖ਼ੁਸ਼ ਕਰਨ ਲਈ ਲੋਕਾਂ ਉੱਪਰ ਜ਼ਬਰ ਕਰਨ ਵਿਚ ਮੋਹਰੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਇਕ ਅਯੋਗ ਮੰਤਰੀ ਹੈ ਜਿਸ ਨੇ ਆਪਣੇ ਕਾਰਜਕਾਲ ਵਿਚ ਨਰਸਰੀ, ਈ.ਟੀ.ਟੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫ਼ੈਸਰ ਪੱਧਰ ਤੱਕ ਦੀ ਇਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਲੈਕਚਰਾਰ 1013 ਅਸਾਮੀਆਂ ਵਿਚ ਰਾਖਵੀਂਆਂ ਸ਼ੇ੍ਰਣੀਆਂ ਦੀਆਂ ਅਸਾਮੀਆਂ ਜਾਰੀ ਕੀਤੀਆਂ ਜਾਣ, ਮਾਸਟਰ ਕੇਡਰ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਉਮਰ ਹੱਦ ਦੇ ਕੇ ਅਤੇ 55 ਫ਼ੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰ ਕੇ ਇਸ਼ਤਿਹਾਰ ਜਾਰੀ ਕੀਤਾ ਜਾਵੇ, ਆਰਟ ਐਂਡ ਕਰਾਫ਼ਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ ਅਤੇ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ। ਇਸ ਮੌਕੇ ਅਮਨ ਸੇਖਾ, ਗੁਰਦੀਪ ਰਾਮਗੜ੍ਹ, ਹਰਸ਼ਰਨ ਸਿੰਘ ਭੱਠਲ, ਅਵਤਾਰ ਹਰੀਗੜ੍ਹ, ਰਣਜੀਤ ਮੌੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਖ਼ਾਲਸਾ ਦਾ ਹੰਡਿਆਇਆ ਪੁੱਜਣ ’ਤੇ ਕੀਤਾ ਸਨਮਾਨ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਣਿਤ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ
Ad Position 24
No active advertisement