16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬਾਪੂ ਤਰਸੇਮ ਸਿੰਘ ਖ਼ਾਲਸਾ ਦਾ ਹੰਡਿਆਇਆ ਪੁੱਜਣ ’ਤੇ ਕੀਤਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਹੰਡਿਆਇਆ, 4 ਜੁਲਾਈ (ਗੁਰਜੀਤ ਸਿੰਘ ਖੁੱਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਦੇ ਜਥੇ ਦਾ ਹੰਡਿਆਇਆ ਦੇ ਸਟੈਂਡਰਡ ਚੌਂਕ ’ਚ ਪੁੱਜਣ ’ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਪੰਜਾਬ ’ਚ ਜਾਰੀ ਰਹੇਗੀ ਤਾਂ ਕਿ ਪੰਜਾਬ ਦੀ ਜਵਾਨੀ, ਕਿਸਾਨੀ ਨੂੰ ਬਚਾਇਆ ਜਾਵੇ। ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬਰਨਾਲਾ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਕਿਹਾ ਕਿ ਪਾਰਟੀ ਨਾਲ ਨੌਜਵਾਨ ਵਰਗ ਨੂੰ ਜੋੜਿਆ ਜਾ ਰਿਹਾ ਹੈ। ਇਸ ਮੌਕੇ ਬਾਪੂ ਤਰਸੇਮ ਸਿੰਘ ਖ਼ਾਲਸਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪੂਰਨ ਸਿੰਘ ਗੰਡਾ ਸਿੰਘ, ਬੇਅੰਤ ਸਿੰਘ ਗੰਡਾ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਜਗਸੀਰ ਸਿੰਘ, ਭਾਈ ਜਰਨੈਲ ਸਿੰਘ ਖ਼ਾਲਸਾ, ਹਰਬੰਸ ਸਿੰਘ ਖੁੱਡੀ ਕਲਾਂ, ਜਗਮੀਤ ਸਿੰਘ, ਲਵਪ੍ਰੀਤ ਸਿੰਘ ਧਾਲੀਵਾਲ, ਸਤਨਾਮ ਸਿੰਘ, ਸੁਖਦਰਸ਼ਨ ਸਿੰਘ, ਵਰਿੰਦਰ ਸਿੰਘ ਬੱਬੂ ਆਦਿ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਮੰਤਰੀ ਵਲੋਂ ਵਾਈ.ਐੱਸ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਬੇਰੁਜ਼ਗਾਰ ਅਧਿਆਪਕਾਂ ਦਾ ਮੰਗ-ਪੱਤਰ ਲੈਣ ਤੋਂ ਵੀ ਇਨਕਾਰੀ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ-ਢਿੱਲਵਾਂ
Ad Position 24