ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਿੱਖਿਆ ਮੰਤਰੀ ਵਲੋਂ ਵਾਈ.ਐੱਸ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 05-07-2026
ਬਰਨਾਲਾ, 4 ਜੁਲਾਈ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਬਾਰ੍ਹਵੀਂ ਜਮਾਤ ਵਿਚੋਂ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 17 ਹੋਣਹਾਰ ਵਿਦਿਆਰਥੀਆਂ ਨੂੰ ਕਪਿਲ ਪੈਲੇਸ ਬਰਨਾਲਾ ਵਿਖੇ ਸਮਾਗਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ, ਐਮ.ਪੀ. ਸ: ਗੁਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਸਮੇਤ ਕਈ ਹੋਰ ਮਾਣਯੋਗ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰਿੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਬੇਹੱਦ ਮਾਣ ਹੈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਨੇ ਉਨ੍ਹਾਂ ਨੂੰ ਇਹ ਮਾਣਮੱਤਾ ਸਨਮਾਨ ਦਿਵਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਿਚ ਛੱਪੜਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਛੱਪੜਾਂ ਦਾ ਘੇਰਾ ਸੁੰਗੜਿਆ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਖ਼ਾਲਸਾ ਦਾ ਹੰਡਿਆਇਆ ਪੁੱਜਣ ’ਤੇ ਕੀਤਾ ਸਨਮਾਨ
Ad Position 24
No active advertisement