ਕੋਟਕਪੂਰਾ, 5 ਜੁਲਾਈ (ਮੇਘਰਾਜ)-ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸੈਂਕੜੇ ਮੁਲਾਜ਼ਮਾਂ, ਪੈਨਸ਼ਨਰਾਂ, ਅਧਿਆਪਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਿੰਡ ਸੰਧਵਾਂ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਰੈਲੀ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੱਰ ਤਿੱਖਾ ਅਤੇ ਵਿਆਪਕ ਬਣਾਇਆ ਜਾਵੇਗਾ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜਤਿੰਦਰ ਕੁਮਾਰ, ਬਿਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ, ਹਰਪ੍ਰੀਤ ਸਿੰਘ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਕੁਲਵਿੰਦਰ ਸਿੰਘ ਮੌੜ, ਅਮਰਜੀਤ ਕੌਰ ਰਣ ਸਿੰਘ ਵਾਲਾ, ਸਰਬਜੀਤ ਕੌਰ ਮਚਾਕੀ, ਗਗਨ ਪਾਹਵਾ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ ਗਿੱਲ, ਸਿਮਰਜੀਤ ਸਿੰਘ ਬਰਾੜ, ਵੀਰ ਇੰਦਰਜੀਤ ਸਿੰਘ ਪੁਰੀ, ਪਿ੍ਰੰਸੀਪਲ ਕ੍ਰਿਸ਼ਨ ਲਾਲ ਬਕੋਲੀਆ, ਅਮਰਜੀਤ ਸਿੰਘ ਵਾਲੀਆ, ਗੁਰਤੇਜ ਸਿੰਘ ਖਹਿਰਾ ਅਤੇ ਜਗਤਾਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਡਿੱਠਾ
(ਬਾਕੀ ਸਫ਼ਾ 7 ’ਤੇ)
ਮੁਲਾਜ਼ਮਾਂ ਤੇ ਸੇਵਾ ਮੁਕਤ ਕਰਮਚਾਰੀਆਂ ਨੇ ਸਪੀਕਰ ਸੰਧਵਾਂ ਦੀ ਰਿਹਾਇਸ਼ ਮੂਹਰੇ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
06-07-2026