05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਮਾਜ ਸੇਵੀ ਤੇ ‘ਆਪ’ ਆਗੂ ਅਰਸ਼ ਸੱਚਰ ਨੇ ਕੰਨਾਂ ਦੀਆਂ ਮਸ਼ੀਨਾਂ ਦਾ ਮੁਫ਼ਤ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 06-07-2026
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਉੱਘੇ ਸਮਾਜ ਸੇਵੀ ਅਰਸ਼ ਸੱਚਰ ਵਲੋਂ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਵਿਖੇ ਇਕ ਕੈਂਪ ਲਗਾਇਆ ਗਿਆ ਜਿਸ ਵਿਚ ਕੰਨਾਂ ਤੋਂ ਘੱਟ ਸੁਣਨ ਵਾਲਿਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਉਨ੍ਹਾਂ ਨੂੰ ਮੁਫ਼ਤ ਕੰਨਾਂ ਦੀਆਂ ਮਸ਼ੀਨਾਂ ਵੰਡੀਆਂ। ਕੈਂਪ ਵਿਚ ਢੂਈ ਦਰਦ ਲਈ ਬੈਕ ਬੈਲਟ, ਗੋਡਿਆਂ ਦੇ ਦਰਦ ਲਈ ਨੀ ਕੈਪ ਅਤੇ ਬਜ਼ੁਰਗਾਂ ਲਈ ਕਮੋਡ ਵੀ ਵੰਡੇ ਗਏ। ਆਪ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵੱਖ ਵੱਖ ਪਿੰਡਾਂ ਵਿਚ ਸਰਵੇ ਕੀਤਾ। ਉਨ੍ਹਾਂ ਮਰੀਜ਼ਾਂ ਦੀ ਚੋਣ ਕੀਤੀ ਗਈ ਜਿਨਾਂ ਨੂੰ ਕੰਨਾਂ ਤੋਂ ਘੱਟ ਸੁਣਾਈ ਦਿੰਦਾ ਹੈ ਅਤੇ ਉਸ ਤੋਂ ਬਾਅਦ ਸੂਚੀ ਬਣਾ ਕੇ ਕੈਂਪ ਲਗਾਇਆ ਗਿਆ। ਕੈਂਪ ਦੇ ਦੌਰਾਨ ਕਰੀਬ 250 ਮਰੀਜ਼ਾਂ ਨੂੰ ਕੰਨਾਂ ਦੀਆਂ ਮਸ਼ੀਨਾਂ ਮੁਫ਼ਤ ਦਿੱਤੀਆਂ ਗਈਆਂ। ਜਦਕਿ ਗੋਡਿਆਂ ਲਈ ਨੀ ਕੈਪ, ਰੀੜ ਦੀ ਹੱਡੀ ਲਈ ਬੈਕ ਬੈਲਟ ਅਤੇ ਉਨ੍ਹਾਂ ਬਜ਼ੁਰਗਾਂ ਨੂੰ ਜਿਨਾਂ ਨੂੰ ਲੈਟਰੀਨ ਜਾਣ ਵਿਚ ਦਿੱਕਤ ਆਉਂਦੀ ਹੈ ਉਨ੍ਹਾਂ ਲਈ ਮੁਫ਼ਤ ਕੰਮੋਡ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਕੈਂਪ ਦੇ ਵਿਚ 25 ਤੋਂ 30 ਲੱਖ ਰੁਪਏ ਦਾ ਸਮਾਨ ਮਰੀਜ਼ਾਂ ਲਈ ਵੰਡਿਆ ਗਿਆ ਜੋ ਕਿ ਪੰਜਾਬ ਸਰਕਾਰ ਦੀ ਮਦਦ ਦੇ ਨਾਲ ਸੰਭਵ ਹੋ ਸਕਿਆ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਤੇ ਨੌਜਵਾਨ ਪੀੜੀ ਨੂੰ ਪੁਰਾਣੇ ਸੱਭਿਆਚਾਰ ਨਾਲ ਜੋੜਨ ਲਈ ਪਿੰਡਾਂ ਦੇ ਵਿਚ ਪੇਂਡੂ ਖੇਡਾਂ ਵੀ ਕਰਵਾਈਆਂ ਜਾਣਗੀਆਂ। ਬੱਚਿਆਂ ਵਿਚ ਕਲਾ ਨੂੰ ਨਿਖਾਰਨ ਲਈ ਵੱਖ ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਪੇਂਟਿੰਗ ਮੁਕਾਬਲੇ, ਸੰਗੀਤ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਹੋਰ ਕਈ ਤਰ੍ਹਾਂ ਦੇ ਬੱਚਿਆਂ ਦੇ ਹੁਨਰ ਨੂੰ ਉਜਾਗਰ ਕਰਨ ਲਈ ਅਤੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਿਗੂਣੀ ਸਹਾਇਤਾ ਰਾਸ਼ੀ ਔਰਤਾਂ ਨਾਲ ਕੋਝਾ ਮਜ਼ਾਕ–ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖੇਤੀ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ- ਗੁਰਬਾਜ਼ ਸਿੰਘ ਸਿੱਧੂ
Ad Position 24
No active advertisement