ਬਠਿੰਡਾ, 5 ਜੁਲਾਈ (ਅਵਤਾਰ ਸਿੰਘ ਕੈਂਥ)- ਸਥਾਨਕ ਕਿਲ੍ਹਾ ਮੁਬਾਰਕ ਨੇੜੇ ਇਕ ਬਜ਼ੁਰਗ ਔਰਤ ਗੰਭੀਰ ਹਾਲਤ ਵਿਚ ਦੋ ਦਿਨਾਂ ਪਹਿਲਾਂ ਮਿਲੀ ਸੀ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗਿੱਲ ਨੇ ਗੰਭੀਰ ਹਾਲਤ ਵਿਚ ਪਈ ਬਜ਼ੁਰਗ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। 2 ਦਿਨਾਂ ਦੇ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਅੱਜ ਸਵੇਰੇ ਮੌਤ ਹੋ ਗਈ। ਸਹਾਰਾ ਜਨ ਸੇਵਾ ਟੀਮ ਵਲੋਂ ਉਸ ਦੀ ਦੇਖਭਾਲ ਕੀਤੀ ਜਾ ਰਹੀ ਸੀ। ਮ੍ਰਿਤਕ ਔਰਤ ਦੀ ਉਮਰ ਲਗਭਗ 60-70 ਸਾਲ ਸੀ ਅਤੇ ਉਸ ਦੀ ਪਹਿਚਾਣ ਨਹੀਂ ਹੋ ਸਕੀ। ਬਜ਼ੁਰਗ ਔਰਤ ਦੀ ਮੌਤ ਸਬੰਧੀ ਸਹਾਰਾ ਟੀਮ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਹੈ। ਮ੍ਰਿਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲਿਜਾਇਆ ਗਿਆ ਹੈ। ਲਾਸ਼ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।