05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਰਾਜੇਸ਼ ਕੁਮਾਰ ਵਲੋਂ ਨੈਸ਼ਨਲ ਯੂਥ ਕਲੱਬ ਨੂੰ ਦਵਾਈਆਂ ਦਾਨ

Ad Position 21
No active advertisement
ਅਜੀਤ ਡੈਸਕ 06-07-2026
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਕਲੱਬ (ਰਜਿ:) ਫ਼ਰੀਦਕੋਟ ਪਿਛਲੇ ਲੰਬੇ ਸਮੇਂ ਤੋਂ ਕਿਲ੍ਹਾ ਮੁਬਾਰਕ ਚੌਂਕ ਫ਼ਰੀਦਕੋਟ ਵਿਖੇ ਮੁਫ਼ਤ ਮੱਲ੍ਹਮ ਪੱਟੀ ਦੀ ਸੇਵਾ ਕਰ ਰਿਹਾ ਹੈ। ਕਲੱਬ ਦੀ ਮਨੁੱਖਤਾ ਦੀ ਨਿਸ਼ਕਾਮ ਸੇਵਾ ਤੋਂ ਪ੍ਰਭਾਵਿਤ ਹੋ ਕੇ ਸਮਾਜ ਸੇਵੀ ਪ੍ਰਾਪਰਟੀ ਡੀਲਰ ਰਾਜੇਸ਼ ਕੁਮਾਰ (ਰਾਜੂ) ਨੇ ਆਪਣੀ ਨੇਕ ਕਮਾਈ ਵਿਚੋਂ ਮੁਫ਼ਤ ਮੱਲ੍ਹਮ ਪੱਟੀ ਪ੍ਰਾਜੈਕਟ ਲਈ ਕਲੱਬ ਨੂੰ ਦਵਾਈਆਂ ਦਾਨ ਵਜੋਂ ਦਿੱਤੀਆਂ ਅਤੇ ਭਵਿੱਖ ਵਿਚ ਵੀ ਇਸ ਤਰਾਂ ਦਾ ਸਹਿਯੋਗ ਦੇਣ ਲਈ ਇੱਛਾ ਜ਼ਾਹਿਰ ਕੀਤੀ। ਕਲੱਬ ਪ੍ਰਧਾਨ ਸੁਰੇਸ਼ ਅਰੋੜਾ ਅਤੇ ਪ੍ਰੋਜੈਕਟ ਚੇਅਰਮੈਨ ਪ੍ਰਿਤਪਾਲ ਸਿੰਘ ਕੋਹਲੀ ਨੇ ਰਾਜੇਸ਼ ਕੁਮਾਰ ਰਾਜੂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਸੁਰੇਸ਼ ਅਰੋੜਾ ਨੇ ਦੱਸਿਆ ਕਿ ਰੋਜ਼ਾਨਾ ਲੋੜਵੰਦ ਵਿਅਕਤੀ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਪੱਟੀ ਕਰਵਾਉਣ ਆਉਂਦੇ ਹਨ। ਚੇਅਰਮੈਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਚੱਲਦੇ ਹੋਏ ਅੱਜ 18 ਸਾਲ ਹੋ ਗਏ ਹਨ ਅਤੇ ਇਸ ਨੂੰ ਨਿਰੰਤਰ ਚਲਾਉਣ ਲਈ ਦਾਨੀ ਸੱਜਣਾ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ ਅਤੇ ਉਹ ਇਹ ਸੇਵਾ ਲੰਮੇ ਸਮੇਂ ਤੋਂ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਦੀ ਸਰਕਾਰ ਬਣਨੀ ਤੈਅ- ਐਡਵੋਕੇਟ ਜੱਸ ਬੱਜੋਆਣਾ
Ad Position 24
No active advertisement