05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 06-07-2026
ਬਠਿੰਡਾ, 5 ਜੁਲਾਈ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੀਰੀ ਪੀਰੀ ਦੇ ਮਾਲਿਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਨ ਵਾਲੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਰਵਿੰਦਰ ਸਿੰਘ ਨੂਰ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਸਾਹਿਬ ਦੇ ਪਾਵਨ ਅਸੂਲਾਂ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਸਮੂਹ ਡਾਕਟਰਾਂ ਅਤੇ ਸਟਾਫ ਨੂੰ ਸੀ.ਸੀ.ਪੀ. ਦੀ ਸਿਖਲਾਈ ਦਿੱਤੀ ਅਗਲੀ ਖ਼ਬਰ ਰਾਜੇਸ਼ ਕੁਮਾਰ ਵਲੋਂ ਨੈਸ਼ਨਲ ਯੂਥ ਕਲੱਬ ਨੂੰ ਦਵਾਈਆਂ ਦਾਨ
Ad Position 24
No active advertisement