ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸਫ਼ਾਈ ਸੇਵਕਾਂ ਦੀ 15 ਦਿਨ ਤੋਂ ਚੱਲ ਰਹੀ ਹੜਤਾਲ ਸਮਾਪਤ

Ad Position 21
No active advertisement
ਅਜੀਤ ਡੈਸਕ 07-07-2026
ਫ਼ਰੀਦਕੋਟ, 6 ਜੁਲਾਈ (ਜਸਵੰਤ ਸਿੰਘ ਪੁਰਬਾ)- ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸਫ਼ਾਈ ਕਰਮਚਾਰੀਆਂ ਵਲੋਂ ਪਿਛਲੇ 15 ਦਿਨਾਂ ਤੋਂ ਹੜਤਾਲ ਕਰਕੇ ਕੰਮ ਕਾਜ ਠੱਪ ਕੀਤਾ ਹੋਇਆ ਸੀ ਜਿਸ ਕਾਰਨ ਸ਼ਹਿਰ ਵਿਚ ਉੱਚੇ ਉੱਚੇ ਕੂੜੇ ਦੇ ਢੇਰ ਲੱਗੇ ਹੋਏ ਸਨ। ਸ਼ਹਿਰ ਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਧਾਲੀਵਾਲ ਵਲੋਂ ਡੇਢ ਕਰੋੜ ਦਾ ਚੈੱਕ ਨਗਰ ਕੌਂਸਲ ਨੂੰ ਸੌਂਪਿਆ ਗਿਆ ਜਿਸ ਤੋਂ ਬਾਅਦ ਹੁਣ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਇਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ। ਅੱਜ ਗਗਨਦੀਪ ਸਿੰਘ ਧਾਲੀਵਾਲ ਵਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਵਲੋਂ ਆਪਣੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 15 ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਗਈ ਸੀ ਉਸਦੇ ਪਿੱਛੇ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਾ ਹੋਣਾ ਇਕ ਕਾਰਨ ਸੀ ਪਰ ਨਗਰ ਸੁਧਾਰ ਟਰੱਸਟ ਵਲੋਂ ਸ਼ਹਿਰ ਦੀ ਭਲਾਈ ਅਤੇ ਲੋਕਾਂ ਦੀ ਚਿੰਤਾ ਨੂੰ ਦੇਖਦੇ ਹੋਏ ਟਰੱਸਟ ਵਲੋਂ ਡੇਢ ਕਰੋੜ ਦਾ ਚੈੱਕ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਤਨਖਾਵਾਂ ਲਈ ਨਗਰ ਕੌਂਸਲ ਨੂੰ ਸੌਂਪਿਆ ਗਿਆ। ਜਿਸਦੇ ਨਾਲ ਹੁਣ ਇਨ੍ਹਾਂ ਦੀਆਂ ਤਨਖਾਹਾਂ ਇਨ੍ਹਾਂ ਦੇ ਖਾਤਿਆਂ ਵਿਚ ਆ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਵਲੋਂ ਕੀਤੀ ਗਈ ਮਿਹਨਤ ਦੇ ਸਦਕਾ ਸ਼ਹਿਰ ਨੂੰ ਸਾਫ਼ ਸਫ਼ਾਈ ਦੇ ਪ੍ਰਬੰਧ ਕਾਇਮ ਰੱਖਣ ਵਿਚ ਮਦਦ ਮਿਲਦੀ ਹੈ ਉਹ ਲਗਾਤਾਰ ਜਾਰੀ ਰਹੇ। ਇਸ ਮੌਕੇ ਸਫ਼ਾਈ ਕਰਮਚਾਰੀਆਂ ਵਲੋਂ ਵੀ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਕੋਈ ਹੋਰ ਮੰਗ ਨਹੀਂ ਬਲਕਿ ਅਸੀਂ ਸਮੇਂ ਸਿਰ ਆਪਣੀ ਤਨਖਾਹ ਮੰਗ ਕਰਦੇ ਹਾਂ ਤੇ ਜੇਕਰ ਉਹ ਵੀ ਸਾਨੂੰ ਸਮੇਂ ’ਤੇ ਨਹੀਂ ਮਿਲਦੀ ਤਾਂ ਸਾਨੂੰ ਮਜਬੂਰਨ ਆਪਣਾ ਹੱਕ ਲੈਣ ਲਈ ਧਰਨੇ ਮੁਜ਼ਾਹਰੇ ਕਰਨੇ ਪੈਂਦੇ ਹਨ। ਉਨ੍ਹਾਂ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰੀਬ 15 ਦਿਨਾਂ ਦੀ ਹੜਤਾਲ ਤੋਂ ਬਾਅਦ ਅੱਜ ਕਿਸੇ ਨੂੰ ਸਾਡੀ ਫਿਕਰ ਹੋਈ ਹੈ ਤੇ ਹੁਣ ਸਾਡੀ ਤਨਖਾਹ ਸਾਡੇ ਖਾਤੇ ’ਚ ਆ ਜਾਵੇਗੀ। ਅਸੀਂ ਵੀ ਆਪਣਾ ਕੰਮ ਇਮਾਨਦਾਰੀ ਨਾਲ ਸ਼ੁਰੂ ਕਰ ਦਿਆਂਗੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਪ੍ਰਕਾਸ਼ ਸਿੰਘ ਭੱਟੀ ਨੇ ਐੱਸ.ਆਈ.ਆਰ. ਸਬੰਧੀ ਬੀ.ਐਲ.ਏ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਨਿਰਮਲਾ ਦੇਵੀ ਨਗਰ ਕੌਂਸਲ ਜੈਤੋ ਦੀ ਪ੍ਰਧਾਨ ਬਣੀ
Ad Position 24
No active advertisement