ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਿੰਡ ਪਿੱਪਲੀ ’ਚ ਹੋਏ ਕਤਲ ਮਾਮਲੇ ’ਚ ਪੁਲਿਸ ਨੇ ਦੋਸ਼ੀ ਪਿਉ-ਧੀ ਨੂੰ ਕਾਬੂ ਕੀਤਾ

Ad Position 21
No active advertisement
ਅਜੀਤ ਡੈਸਕ 07-07-2026
ਫ਼ਰੀਦਕੋਟ, 6 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਪਿੰਡ ਪਿੱਪਲੀ ਵਿਖੇ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਪਿੱਪਲੀ ਵਿਚ ਹੋਏ ਕਤਲ ਮਾਮਲੇ ਵਿਚ ਸ਼ਾਮਿਲ 2 ਦੋਸ਼ੀਆਂ ਪਿਓ ਧੀ ਨੂੰ ਮਹਿਜ ਹੀ ਕੁਝ ਘੰਟਿਆਂ ਅੰਦਰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਡੀ.ਐਸ.ਪੀ. ਤਰਲੋਚਣ ਸਿੰਘ ਨੇ ਦੱਸਿਆ ਕਿ ਹਰਨੇਕ ਸਿੰਘ ਨੇ ਬਿਆਨ ਦਰਜ ਕਰਵਾਇਆ ਕਿ ਇਸ ਦੇ ਵੱਡੇ ਲੜਕੇ ਅਰਸ਼ਦੀਪ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਹਰਪ੍ਰੀਤ ਕੌਰ ਨਾਮ ਦੀ ਇਕ ਲੜਕੀ ਉਸਨੂੰ ਵਾਰ ਵਾਰ ਫੋਨ ਕਰਦੀ ਹੈ ਅਤੇ ਗੱਲ ਕਰਨ ਲਈ ਕਹਿੰਦੀ ਹੈ ਪਰ ਉਹ ਇਸ ਨੂੰ ਕਾਫ਼ੀ ਸਮੇਂ ਤੋਂ ਟਾਲ ਰਿਹਾ ਹੈ। ਹਰਨੇਕ ਸਿੰਘ ਅਨੁਸਾਰ ਉਸਨੇ ਆਪਣੇ ਲੜਕੇ ਅਰਸ਼ਦੀਪ ਸਿੰਘ ਨੂੰ ਹੌਸਲਾ ਦਿੱਤਾ ਫ਼ਿਰ ਲੜਕੇ ਨੂੰ ਪੁੱਛਿਆ ਕਿ ਕੀ ਗੱਲ ਹੈ ਤਾਂ ਉਸਨੇ ਡਰ ਕਰਕੇ ਕੁਝ ਨਹੀਂ ਦੱਸਿਆ ਪਰ ਇੰਨ੍ਹਾਂ ਜ਼ਰੂਰ ਦੱਸਿਆ ਕਿ ਇਹ ਲੜਕੀ ਪਿੰਡ ਪਿੱਪਲੀ ਦੀ ਹੈ ਤੇ ਇਸ ਦੇ ਪਿਤਾ ਦਾ ਨਾਮ ਚਮਕੌਰ ਸਿੰਘ ਉਰਫ਼ ਕੌਰ ਸਿੰਘ ਹੈ ਅਤੇ ਇਹ ਲੜਕੀ ਪਿੰਡ ਮਚਾਕੀ ਕਲਾਂ ਵਿਆਹੀ ਹੋਈ ਸੀ। ਹਰਨੇਕ ਸਿੰਘ ਅਨੁਸਾਰ ਉਸਦਾ ਬੇਟਾ ਅੱਜ ਘਰ ਨਹੀਂ ਸੀ ਤਾਂ ਉਸਨੇ ਆਪਣੇ ਲੜਕੇ ਅਰਸ਼ਦੀਪ ਸਿੰਘ ਦੀ ਭਾਲ ਕੀਤੀ ਜੋ ਨਾ ਮਿਲਿਆ ਤਾਂ ਉਸਨੇ ਸ਼ੱਕ ਦੇ ਅਧਾਰ ’ਤੇ ਮੋਹਤਬਰ ਪੁਰਸ਼ਾਂ ਨੂੰ ਨਾਲ ਲੈ ਕੇ ਪਿੰਡ ਪਿੱਪਲੀ ਪੁੱਜਿਆ ਤਾਂ ਪਤਾ ਲੱਗਾ ਕਿ ਉਸਦੇ ਲੜਕੇ ਦੇ ਹੱਥ ਪੈਰ ਅਤੇ ਮੂੰਹ ਬੰਨ੍ਹ ਕੇ ਕੁਹਾੜੀ ਨਾਲ ਕਤਲ ਕਰ ਦਿੱਤਾ ਗਿਆ ਹੈ। ਡੀ.ਐਸ.ਪੀ ਤਰਲੋਚਣ ਸਿੰਘ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਕੱਦਮਾ ਉਕਤ ਵਿਚ ਦੋਸ਼ੀ ਹਰਪ੍ਰੀਤ ਕੌਰ ਪਤਨੀ ਸਿਮਰਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਮਚਾਕੀ ਕਲਾਂ ਅਤੇ ਚਮਕੌਰ ਸਿੰਘ ਉਰਫ਼ ਕੌਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਪਿੱਪਲੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ਣ ਹਰਪ੍ਰੀਤ ਕੌਰ ਵਲੋਂ ਗਿਣੀ-ਮਿਥੀ ਸਾਜਿਸ ਦੇ ਤਹਿਤ ਮ੍ਰਿਤਕ ਅਰਸ਼ਦੀਪ ਸਿੰਘ ਨੂੰ ਪਿੱਪਲੀ ਪਿੰਡ ਬੁਲਾਇਆ ਸੀ, ਜਿਸ ਉਪਰੰਤ ਉਸਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਇਲਾਵਾ ਮਾਮਲੇ ਦੀ ਹੋਰ ਬਾਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵਲੋਂ ਇਸ ਵਾਰਦਾਤ ਵਿਚ ਸ਼ਾਮਿਲ ਹੋਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 208 ਮਿਤੀ 05.07.2026 ਅਧੀਨ ਧਾਰਾ 103, 61(2), 3(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਰਕਰਾਂ ਦੀ ਮਿਹਨਤ ਨਾਲ 2027 ’ਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ: ਪ੍ਰਕਾਸ਼ ਸਿੰਘ ਭੱਟੀ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement