ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਹੈਰੋਇਨ ਸਮੇਤ ਸੱਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-07-2026
ਫ਼ਰੀਦਕੋਟ, 6 ਜੁਲਾਈ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਸਥਾਨਾਂ ਤੋਂ ਨਸ਼ੀਲੇ ਪਾਊਡਰ ਸਮੇਤ ਸੱਤ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹਾਕਮ ਸਿੰਘ, ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਰਹਿੰਦ ਨਹਿਰ ਦੀ ਪੱਟੜੀ ’ਤੇ ਜਾ ਰਹੇ ਸਨ ਤਾਂ ਗਗਨਦੀਪ ਸਿੰਘ ਗਗਨ ਪੁੱਤਰ ਪਰਮਜੀਤ ਸਿੰਘ ਤੇ ਯੋਗੇਸ਼ ਕੁਮਾਰ ਜੱਗਾ ਪੁੱਤਰ ਦੇਸਰਾਜ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 25 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਤੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਬੰਦ ਪਈ ਸ਼ੁਗਰ ਮਿੱਲ ਤੋਂ ਤੇਜਿੰਦਰ ਪਾਲ ਸਿੰਘ ਲੱਕੀ ਪੁੱਤਰ ਮਹਿਤਾਬ ਸਿੰਘ, ਹਰਮਨ ਉਰਫ਼ ਬਿੱਲਾ ਪੁੱਤਰ ਕੁਲਵੰਤ ਸਿੰਘ ਤੇ ਸ਼ੰਕਰ ਸਿੰਘ ਉਰਫ਼ ਜੋਤੀ ਪੁੱਤਰ ਮੁਖਤਿਆਰ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 15 ਗ੍ਰਾਮ ਹੈਰੋਇਨ ਸਮੇਤ ਲਿਫ਼ਾਫਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਾ, ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਸੱਤ ਸ਼ੱਕੀ ਕਾਬੂ ਅਗਲੀ ਖ਼ਬਰ ਵਰਕਰਾਂ ਦੀ ਮਿਹਨਤ ਨਾਲ 2027 ’ਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ: ਪ੍ਰਕਾਸ਼ ਸਿੰਘ ਭੱਟੀ
Ad Position 24
No active advertisement