ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-07-2026
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਵਲੋਂ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਰੈਲੀ ਸੰਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਜ਼ਿਲ੍ਹਾ ਪੱਧਰ ’ਤੇ ਸਾਂਝੇ ਫ਼ਰੰਟ ਵਲੋਂ 7 ਜੁਲਾਈ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਸੌਂਪਣ ਅਤੇ 11 ਜੁਲਾਈ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਪੱਤਰ ਸੌਂਪਣ ਦੇ ਉਲੀਕੇ ਗਏ ਐਕਸ਼ਨ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ। ਜ਼ਿਲ੍ਹਾ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਟੀ.ਈ.ਟੀ. ਖ਼ਿਲਾਫ਼ ਦੇਸ਼ ਪੱਧਰ ’ਤੇ ਉਸਰ ਰਹੇ ਸਾਂਝੇ ਮੋਰਚੇ ਦੇ ਸੱਦੇ ’ਤੇ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਨੂੰ ਜੁਲਾਈ ਦੇ ਪਹਿਲੇ ਪੰਦ੍ਹਰਵਾੜੇ ਵਿਚ ਮੰਗ ਪੱਤਰ ਦਿੰਦਿਆਂ ਸਮਰਥਨ ਲੈਣ ਲਈ ਯਤਨ ਕੀਤੇ ਜਾਣਗੇ। ਡੀ.ਟੀ.ਐੱਫ਼. ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਈਰਾਨ ਸਹਾਇਤਾ ਫ਼ੰਡ 10 ਜੁਲਾਈ ਤੱਕ ਜਮ੍ਹਾਂ ਕਰਵਾਉਣ ਲਈ ਫ਼ੰਡ ਦੀ ਅਧਿਆਪਕਾਂ ਤੱਕ ਅਪੀਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਗੋਨਿਆਣਾ, ਪਰਮਾਤਮਾ ਸਿੰਘ, ਮਨਦੀਪ ਸਿੰਘ, ਰਵੀ ਕੁਮਾਰ, ਜਸਵੰਤ ਸਿੰਘ, ਕੁਲਵੰਤ ਸਿੰਘ, ਕੰਵਲਜੀਤ ਪਾਲ, ਮਨਿੰਦਰ ਸਿੰਘ, ਸੁਭਾਸ਼ ਚੰਦਰ, ਰਾਜਵਿੰਦਰ ਸਿੰਘ, ਬਲਵੰਤ ਸਿੰਘ, ਰਾਕੇਸ਼ ਕੁਮਾਰ, ਸੁਸ਼ੀਲ ਕੁਮਾਰ, ਰੋਸ਼ਨ ਸਿੰਘ, ਸਾਗਰ ਗਾਬਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਲੈਂਡ ਪੂਲਿੰਗ ਨੀਤੀ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਨਾ ਦੇਣਾ ਸਰਕਾਰ ਦੀਆਂ ਮਾੜੀਆਂ ਨੀਤੀਆ... ਅਗਲੀ ਖ਼ਬਰ ਵਿਸ਼ਵਾਸ ਲਾਇਨਜ਼ ਕਲੱਬ ਤੇ ਹੀਰੇ ਵੈਲਫੇਅਰ ਕਲੱਬ ਨੇ 7 ਲੜਕੀਆਂ ਦੇ ਕੀਤੇ ਸਮੂਹਿਕ ਵਿਆਹ
Ad Position 24
No active advertisement