ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੰਜਾਬ ਅੰਦਰ ਲੈਂਡ ਪੂਲਿੰਗ ਨੀਤੀ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਨਾ ਦੇਣਾ ਸਰਕਾਰ ਦੀਆਂ ਮਾੜੀਆਂ ਨੀਤੀਆਂ-ਪ੍ਰਧਾਨ ਉਗੋਕੇ ਬੀ.ਕੇ.ਯੂ. ਖੋਸਾ

Ad Position 21
No active advertisement
ਅਜੀਤ ਡੈਸਕ 07-07-2026
ਬਾਘਾ ਪਰਾਣਾ, 6 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਅਹਿਮ ਮਹੀਨਾਵਾਰ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਹੋਈ ਜਿਸ ‘ਚ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਅਤੇ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਨੂੰ ਦੁਬਾਰਾ ਲਾਗੂ ਕਰਨਾ ਇਹ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਨਿਆਂ ਦੇ ਹੱਥਾਂ ‘ਚ ਦੇਣੀਆਂ ਚਾਹੁੰਦੀ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਇਨ੍ਹਾਂ ਕਿਸਾਨ ਵਿਰੋਧੀ ਨੀਤੀਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਜਥੇਬੰਦੀ ਦੇ ਸਮੂਹ ਮੈਂਬਰਾਂ ਤੇ ਆਗੂਆਂ ਨੂੰ ਇਸ ਨੀਤੀ ਵਿਰੁੱਧ ਸੰਘਰਸ਼ ਕਰਨ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਖੋਸਾ ਯੂਨੀਅਨ ਮੈਂਬਰ ਪਿੰਡ-ਪਿੰਡ ਲੋਕਾਂ ਨੂੰ ਸਰਕਾਰੀ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਜਾਗਰੂਕ ਕਰਨ। ਇਸ ਮੌਕੇ ਸੀਨੀਅਰ ਆਗੂ ਜਸਵੀਰ ਸਿੰਘ ਮਾਹਲਾ, ਜ਼ਿਲ੍ਹਾ ਮੀਤ ਪ੍ਰਧਾਨ ਗੁਰਦੀਪ ਸਿੰਘ ਭਲੂਰ, ਹਰਜਿੰਦਰ ਸਿੰਘ ਘੋਲੀਆ ਆਦਿ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹਰੇਕ ਪੱਖ ਤੋਂ ਕਿਸਾਨੀ ਨੂੰ ਬਰਬਾਦ ਕਰਨਾ ਚਾਹੁੰਦੀ ਹੈ, ਜਿਸ ਤਹਿਤ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਨੂੰ ਸਹੀ ਸਮੇਂ ‘ਤੇ ਬਿਜਲੀ ਅਤੇ ਨਹਿਰੀ ਪਾਣੀ ਖੇਤਾਂ ‘ਚ ਨਾ ਆਉਣ ਸਰਕਾਰ ਦੀਆਂ ਮਾੜੀਆਂ ਨੀਤੀਆਂ ਹਨ ਜੋ ਕਿ ਕਹਿਣੀ ਅਤੇ ਕਰਨੀ ‘ਤੇ ਪੂਰਾ ਨਹੀ ਉਤਰ ਰਹੀ ਜਿਸ ਕਰਕੇ ਕਿਸਾਨ ਧਰਨੇ ਲਗਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਅੱਠ ਘੰਟੇ ਬਿਜਲੀ ਅਤੇ ਨਹਿਰੀ ਪਾਣੀ ਵਾਧੂ ਹੋਣ ਦੇ ਦਾਅਵੇ ਹਕੀਕਤ ਤੋਂ ਬਿਲਕੁਲ ਉਲਟ ਜਾਪ ਦੇ ਹਨ। ਇਸ ਮੌਕੇ ਸਟੇਜ ਸਕੱਤਰ ਲਖਵੀਰ ਸਿੰਘ ਕੋਮਲ ਆਲਮ ਵਾਲਾ, ਪਲਵਿੰਦਰ ਸਿੰਘ, ਦਰਸਨ ਸਿੰਘ, ਹਰਵਿੰਦਰ ਸਿੰਘ, ਗੁਰਦੇਵ ਸਿੰਘ, ਤਾਰ ਸਿੰਘ ਸਿੱਧੂ, ਰਾਮ ਸਿੰਘ, ਨਛੱਤਰ ਸਿੰਘ, ਮੋਹਣ ਸਿੰਘ, ਜਗਤਾਰ ਸਿੰਘ, ਜੋਗਿੰਦਰ ਸਿੰਘ, ਕੇਵਲ ਸਿੰਘ ਪ੍ਰਧਾਨ, ਜਗਪ੍ਰੀਤ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਨਸ਼ਾ ਨਾ ਕਰਨ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement