ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂਆਂ ਵਲੋਂ ਬਰਗਾੜੀ ਵਿਖੇ ਇਨਸਾਫ਼ ਲਈ ਦਿੱਤੀਆਂ ਗ੍ਰਿਫ਼ਤਾਰੀਆਂ

Ad Position 21
No active advertisement
ਅਜੀਤ ਡੈਸਕ 08-07-2026
ਫ਼ਰੀਦਕੋਟ, 7 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਬਰਗਾੜੀ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂਆਂ ਜਿਸ ਦੀ ਅਗਵਾਈ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ ਕਰ ਰਹੇ ਸਨ, ਨੇ ਗ੍ਰਿਫ਼ਤਾਰੀਆਂ ਤੋਂ ਪਹਿਲਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਇਆਂ ਨੂੰ 11 ਸਾਲ ਦਾ ਸਮਾਂ ਲੰਘ ਚੁੱਕਿਆ ਹੈ ਪ੍ਰੰਤੂ ਅੱਜ ਵੀ ਨਾਨਕ ਨਾਮ ਲੇਵਾ ਸੰਗਤ ਇਨਸਾਫ਼ ਦੀ ਮੰਗ ਕਰ ਰਹੀ ਹੈ। ਇਹ ਬੇਅਬਦੀ ਸਾਲ 2015 ਵਿਚ ਹੋਈ ਸੀ। ਉਨ੍ਹਾਂ ਦੱਸਿਆ ਕਿ ਇਨਸਾਫ਼ ਲਈ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਪਿਛਲੇ ਲੰਮੇਂ ਸਮੇਂ ਤੋਂ ਚੱਲਦਾ ਆ ਰਿਹਾ ਹੈ। ਹਰ ਮਹੀਨੇ 2 ਅਤੇ 16 ਤਾਰੀਖ ਨੂੰ ਸੰਗਤ ਗ੍ਰਿਫ਼ਤਾਰੀਆਂ ਦਿੰਦੀ ਹੈ। ਅੱਜ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਇਕੱਠ ਰੱਖਿਆ ਗਿਆ ਸੀ। ਜਿਸ ਵਿਚ ਵੱਡੀ ਗਿਣਤੀ ਵਿਚ ਸਿੰਘ ਸ਼ਾਮਿਲ ਹੋਏ ਅਤੇ ਅਰਦਾਸ ਕਰਨ ਉਪਰੰਤ ਉਨ੍ਹਾਂ ਆਪਣੇ ਗ੍ਰਿਫ਼ਤਾਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੇਲ੍ਹ ’ਚ ਬੰਦ ਹਨ। ਜਦੋਂ ਕਿ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਪ੍ਰੰਤੂ ਸਾਡੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਬਠਿੰਡਾ ਤੋਂ ਪਾਰਟੀ ਆਗੂ ਚਮਕੌਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 16 ਜੁਲਾਈ ਨੂੰ ਇਨਸਾਫ਼ ਲਈ ਵੱਡੀ ਗਿਣਤੀ ਵਿਚ ਸੰਗਤ ਬਰਗਾੜੀ ਪੁੱਜੇ।
Ad Position 22
No active advertisement
ਪਿਛਲੀ ਖ਼ਬਰ ਫ਼ੌਜ਼ਦਾਰੀ ਕਾਨੂੰਨ ’ਚ ਸੋਧਾਂ ਖ਼ਿਲਾਫ਼ ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਅਗਲੀ ਖ਼ਬਰ ਸੂਬਾ ਸੰਗਠਨ ਮੰਤਰੀ ਨਿਰੰਜਨ ਨੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਕੀਤੀ ਮੁਲਾਕਾਤ
Ad Position 24
No active advertisement