ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਡੀ.ਸੀ. ਦਫ਼ਤਰਾਂ ਵਿਚ 9 ਤੋਂ 12 ਤੱਕ ਦਫ਼ਤਰੀ ਕੰਮ ਠੱਪ

Ad Position 21
No active advertisement
ਅਜੀਤ ਡੈਸਕ 08-07-2026
ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਹਰਮਹਿੰਦਰ ਪਾਲ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਚਿਰੋਕੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਸਰਕਾਰ ਵਲੋਂ ਪੂਰਤੀ ਨਾ ਕਰਨ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਕਰਮਚਾਰੀਆਂ ਵਲੋਂ ਮੁੜ ਸੰਘਰਸ਼ ਦਾ ਰਾਹ ਉਲੀਕ ਲਿਆ ਹੈ, ਜਿਸ ਦੇ ਚੱਲਦਿਆਂ ਸੂਬੇ ਭਰ ਦੇ ਡੀ.ਸੀ. ਦਫ਼ਤਰਾਂ, ਸਬ ਡਵੀਜ਼ਨ ਦਫ਼ਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ 9 ਤੋਂ 12 ਜੁਲਾਈ ਤੱਕ ਮੁਕੰਮਲ ਕਲਮਛੋੜ ਹੜਤਾਲ ਅਤੇ ਕੰਪਿਊਟਰ ਬੰਦ ਕਰਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਇਹ ਜਾਣਕਾਰੀ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜਥੇਬੰਦੀ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਕ੍ਰਮਵਾਰ 7 ਮਈ ਅਤੇ 30 ਜੂਨ ਨੂੰ ਜਥੇਬੰਦੀ ਦੀ ਸੂਬਾ ਕਮੇਟੀ ਨਾਲ ਮੀਟਿੰਗ ਕੀਤੀ ਗਈ ਸੀ, ਪ੍ਰੰਤੂ ਹਰ ਵਾਰ ਦੀ ਤਰ੍ਹਾਂ ਜਥੇਬੰਦੀ ਨੂੰ ਕੇਵਲ ਲਾਰੇ ਲਗਾ ਕੇ ਹੀ ਤੋਰ ਦਿੱਤਾ ਗਿਆ, ਜਿਸ ਦੇ ਰੋਸ ਵਜੋਂ 4 ਜੁਲਾਈ ਨੂੰ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਜਥੇਬੰਦੀ ਨੇ 9 ਤੋਂ 12 ਜੁਲਾਈ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਇਹ ਵੀ ਦੱਸਿਆ ਕਿ ਜੇਕਰ ਸਰਕਾਰ ਵੱਲੋਂ 12 ਜੁਲਾਈ ਤੱਕ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਾਕਾਰਾਤਮਕ ਢੰਗ ਨਾਲ ਲੈਂਦੇ ਹੋਏ ਪੂਰਾ ਨਾ ਕੀਤਾ ਤਾਂ 12 ਜੁਲਾਈ ਨੂੰ ਹੀ ਵਰਚੂਅਲ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਜਿਵੇਂ ਸੀਨੀਅਰ ਸਹਾਇਕ ਦੀ ਤਰੱਕੀ ਦਾ ਕੋਟਾ ਸੌ ਪ੍ਰਤੀਸ਼ਤ ਕਰਨ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜ਼ਰਬੇ ਦੀ ਸ਼ਰਤ 4 ਸਾਲ ਤੋਂ ਘਟਾ ਕੇ 2 ਸਾਲ ਕਰਨ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਦੀ ਪ੍ਰਮੋਸ਼ਨ ਦਾ ਕੋਟਾ ਵਧਾਉਣ, ਨਾਰਮਜ਼ ਅਨੁਸਾਰ ਪੋਸਟਾਂ ਦੀ ਰਚਨਾ ਕਰਨ, ਡੀ.ਸੀ. ਦਫ਼ਤਰ, ਐੱਸ.ਡੀ.ਐੱਮ. ਦਫ਼ਤਰਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ਦੇ ਕਰਮਚਾਰੀਆਂ ਨੂੰ 5 ਪ੍ਰਤੀਸ਼ਤ ਪ੍ਰਸ਼ਾਸ਼ਕੀ ਭੱਤਾ ਦੇਣ, ਸਟੈਨੋ ਕਾਡਰ ਦੀ ਪਦਉਨਤੀ ਦੇ ਮੌਕੇ ਵਧਾਉਣ ਆਦਿ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪ੍ਰੰਤੂ ਸਰਕਾਰ ਦੇ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ। ਇਸ ਮੌਕੇ ਰਾਕੇਸ਼ ਕੁਮਾਰ ਸੁਪਰਡੈਂਟ, ਗੁਰਮੀਤ ਪਾਲ ਰੀਡਰ ਟੂ ਡੀ.ਸੀ., ਰੁਪਿੰਦਰ ਸਿੰਘ ਬਾਠ, ਜਸਵੀਰ ਕੌਰ, ਕੁਲਵੰਤ ਕੌਰ ਅਤੇ ਜਗਪ੍ਰੀਤ ਸਿੰਘ ਸਟੈਨੋ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ ਚੋਣ ਰਜਿਸਟਰੇਸ਼ਨ ਅਫ਼ਸਰ ਬੁਢਲਾਡਾ ਵਲੋਂ ਪੋਲਿੰਗ ਬੂਥਾਂ ’ਚ ਬੁਨਿਆਦੀ ਸਹੂਲਤਾਂ ਦਾ ਨਿਰੀਖਣ
Ad Position 24
No active advertisement