ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੀਨੀਅਰ ਕਾਂਗਰਸੀ ਆਗੂ ਵੀਨਾ ਸ਼ਰਮਾ ਦੇ ਸ਼ਰਧਾਂਜਲੀ ਸਮਾਗਮ ’ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 08-07-2026
ਫ਼ਰੀਦਕੋਟ, 7 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਾਬਕਾ ਮੀਤ ਪ੍ਰਧਾਨ ਵੀਨਾ ਸ਼ਰਮਾ ਪਤਨੀ ਸੂਬਾ ਰਾਮ ਸ਼ਰਮਾ ਦੀ ਅੰਤਿਮ ਅਰਦਾਸ ਗੁਰਦੁਆਰਾ ਗਰੀਨ ਐਵੀਨਿਊ ਫ਼ਰੀਦਕੋਟ ਵਿਖੇ ਹੋਈ। ਰਾਗੀ ਸਿੰਘਾਂ ਨੇ ਅੰਤਿਮ ਅਰਦਾਸ ਤੋਂ ਪਹਿਲਾਂ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਕੀਤੇ ਗਏ ਸ਼ਰਧਾਂਜਲੀ ਸਮਾਗਮ ਮੌਕੇ ਵੱਖ ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਬੀਬੀ ਵੀਨਾ ਸ਼ਰਮਾ ਦੇ ਜੀਵਨ ਬਾਰੇ ਸੁਰਜੀਤ ਸਿੰਘ ਅਰਾਈਆਂ ਵਾਲਾ ਨੇ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ। ਉਨ੍ਹਾਂ ਦੇ ਸਪੁੱਤਰ ਚਰਨਜੀਤ ਸ਼ਰਮਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ ਫ਼ਰੀਦਕੋਟ, ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ, ਪਰਮਬੰਸ ਸਿੰਘ ਬੰਟੀ ਰੋਮਾਣਾ ਇੰਚਾਰਜ ਵਿਧਾਨ ਸਭਾ ਹਲਕਾ ਫ਼ਰੀਦਕੋਟ ਸ਼੍ਰੋਮਣੀ ਅਕਾਲੀ ਦਲ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਅਜੇਪਾਲ ਸਿੰਘ ਸੰਧੂ ਵਿਧਾਨ ਸਭਾ ਹਲਕਾ ਕੋਟਕਪੂਰਾ, ਦਰਸ਼ਨ ਸਿੰਘ ਸਹੋਤਾ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਦਰਸ਼ਨ ਸਿੰਘ ਢਿਲਵਾਂ ਵਿਧਾਨ ਸਭਾ ਹਲਕਾ ਜੈਤੋ, ਦਰਸ਼ਨ ਸਿੰਘ ਸਾਬਕਾ ਵਾਈਸ ਚੇਅਰਮੈਨ ਐਨ.ਆਰ.ਐਚ.ਐਮ., ਅਮਰਜੀਤ ਸਿੰਘ ਜੱਜ ਨੱਥਲਵਾਲਾ ਵਾਈਸ ਚੇਅਰਮੈਨ ਜ਼ਿਲ੍ਹਾ ਫ਼ਰੀਦਕੋਟ, ਸ਼ਿਵਰਾਜ ਸਿੰਘ ਢਿੱਲੋਂ ਸਾਦਿਕ, ਜਗਦੀਪ ਸਿੰਘ ਢਿੱਲੋਂ ਰਿਟਾ. ਕਾਨੂੰਗੋ, ਗੁਰਭਜਨ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਇੰਟਕ ਕਾਂਗਰਸ ਫ਼ਰੀਦਕੋਟ, ਗਿੰਦਰਜੀਤ ਸਿੰਘ ਸੇਖੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਲਖਵੀਰ ਸਿੰਘ ਲੱਖਾ ਸਾਬਕਾ ਚੇਅਰਮੈਨ, ਸਤੀਸ਼ ਗਰੋਵਰ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ, ਬਲਜੀਤ ਸਿੰਘ ਗੋਰਾ ਚੇਅਰਮੈਨ ਅਨੁਸ਼ਾਸਨੀ ਕਮੇਟੀ, ਪਵਨ ਗੋਇਲ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ, ਸੁਖਮੰਦਰ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡੀ.ਜੀ.ਐਮ., ਰਣਜੀਤ ਸਿੰਘ ਭੋਲੂਵਾਲਾ ਸਾਬਕਾ ਚੇਅਰਮੈਨ ਲੇਬਰਫ਼ੈੱਡ ਪੰਜਾਬ, ਐਡਵੋਕੇਟ ਹਰਜੀਤ ਸਿੰਘ ਬਰਾੜ, ਇੰਜ. ਗੁਰਚਰਨ ਸਿੰਘ ਮਾਨ, ਪ੍ਰੋ. ਦਲਬੀਰ ਸਿੰਘ, ਠੇਕੇਦਾਰ ਅਮਰਜੀਤ ਸਿੰਘ ਸੰਧੂ, ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ, ਹਰਿੰਦਰ ਸਿੰਘ ਕਾਲਾ, ਮਹਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਦੀ ਤਰਜ ’ਤੇ ਨੰਬਰਦਾਰ ਨੂੰ 10 ਹਜ਼ਾਰ ਰੁਪਏ ਮਹੀਨਾ ਦੇਣ ਦੀ ਮੰਗ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੇ ਅਹੁਦੇਦਾਰਾਂ ਦੀ ਚੋਣ
Ad Position 24
No active advertisement