ਲੰਬੀ, 7 ਜੁਲਾਈ (ਮੇਵਾ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ, ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿਚ ਹਰ ਪੈਸਾ ਲੋਕ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਆਮ ਲੋਕਾਂ ਨੂੰ ਰਾਹਤ ਦੇਣ ਲਈ ਹਰ ਮਹੀਨੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਨਹਿਰਾਂ, ਖ਼ਾਲਿਆਂ ਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਈ ਗਈ ਹੈ। ਇਸ ਦੇ ਨਾਲ ਹੀ ਨਵੀਆਂ ਸੜਕਾਂ ਦਾ ਨਿਰਮਾਣ ਤੇ ਵ-ਰਾਬ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਹਰਬੰਸ ਸਿੰਘ ਧਾਲੀਵਾਲ ਡੀ.ਐੱਸ.ਪੀ. ਲੰਬੀ, ਡਾ. ਸ਼ਕਤੀਪਾਲ ਲੰਬੀ, ਅਮਨ ਕੰਬੋਜ ਬੀ.ਈ.ਈ. ਲੰਬੀ, ਰਛਪਾਲ ਸਿੰਘ ਚੇਅਰਮੈਨ ਖੁੱਡੀਆਂ, ਰਾਜਾ ਮਾਹੂਆਣਾ, ਤੋਜੀ ਲੰਬੀ, ਪਰਮ ਸਰਪੰਚ ਭਾਗੂ, ਗੁਰਬਾਜ ਸਿੰਘ ਵਣਵਾਲਾ, ਹਰਪਾਲ ਸਿੰਘ ਪੰਜਾਵਾ, ਗੁਰਬਾਜ ਸਿੰਘ ਪੀ.ਏ., ਮੋਹਿਤ ਸੋਨੀ ਮੀਡੀਆ ਇੰਚਰਾਜ, ਰਣਜੀਤ ਸਿੰਘ ਕੰਬੋਜ, ਜਸਵਿੰਦਰ ਸਿੰਘ ਭਾਗੂ, ਪਿਆਰੇ ਲਾਲ ਸੇਵਾਦਾਰ ਡੇਰਾ ਅਹਿਮਦਸ਼ਾਹ ਪੀਰ, ਰਮੇਸ਼ ਸਿੰਘ ਸਰਪੰਚ ਪੰਜਾਵਾ, ਦਲਜੀਤ ਸਿੰਘ, ਮਨਜਿੰਦਰ ਸਿੰਘ ਬਲਾਕ ਪ੍ਰਧਾਨ, ਹਰਪਾਲ ਸਿੰਘ, ਮੰਗਲ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਪਾਲ ਕਲੱਬ ਪ੍ਰਧਾਨ ਅਤੇ ਪਤਵੰਤੇ ਹਾਜ਼ਰ ਸਨ।