ਸ੍ਰੀ ਮੁਕਤਸਰ ਸਾਹਿਬ, 8 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਦਾਅਵੇਦਾਰੀ ਜਿਤਾ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਾਬਕਾ ਬਲਾਕ ਪ੍ਰਧਾਨ ਭਿੰਦਰ ਸ਼ਰਮਾ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੰਗਤ ਰਾਮ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸੁਭਾਸ਼ ਕੁਮਾਰ ਚੌਧਰੀ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ ਜ਼ਿਲ੍ਹਾ ਮੀਤ ਪ੍ਰਧਾਨ, ਬਲਾਕ ਮੀਤ ਪ੍ਰਧਾਨ ਗੋਬਿੰਦ ਸਿੰਘ ਦਾਬੜਾ, ਕਾਂਗਰਸ ਵਪਾਰ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਦਰਸ਼ਨ ਲਾਲ ਗਰੋਵਰ, ਦੀਦਾਰ ਸਿੰਘ ਬਰਾੜ, ਕੌਂਸਲਰ ਰਾਜਵੀਰ ਸਿੰਘ ਬਿੱਟਾ ਗਿੱਲ, ਜੌਲੀ ਦਾਬੜਾ, ਬਿਸ਼ਨ ਟੇਲਰ, ਵੰਸ਼ਦੀਪ ਪਨਸੇਜਾ, ਪੱਪੀ ਸੱਚਦੇਵਾ, ਕਰਮਜੀਤ ਸਿੰਘ ਕਰਮਾ, ਕੌਂਸਲਰ ਗੁਰਮੀਤ ਸਿੰਘ ਜੀਤਾ, ਜਸਵੰਤ ਸਿੰਘ ਨਾਹਰ, ਅਸ਼ਵਨੀ ਸ਼ਰਮਾ, ਗੁਰਪ੍ਰੀਤ ਸਿੰਘ ਗਿੱਲ, ਨੇਮਪਾਲ ਸਿੰਘ ਬੇਦੀ ਆਦਿ ਹਾਜ਼ਰ ਸਨ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਕਾਂਗਰਸ ਪਾਰਟੀ ਨਾਲ ਸਾਰੇ ਲੰਮੇ ਸਮੇਂ ਤੋਂ ਜੁੜੇ ਤੇ ਕਾਰਜਸ਼ੀਲ ਆਗੂ ਹਾਜ਼ਰ ਸਨ, ਜਿਨ੍ਹਾਂ ਵੱਖ-ਵੱਖ ਸਿਆਸੀ ਵਿਚਾਰ-ਵਟਾਂਦਰੇ ਕੀਤੇ। ਵਰਨਣਯੋਗ ਹੈ ਕਿ ਭਿੰਦਰ ਸ਼ਰਮਾ ਇਸ ਹਲਕੇ ਤੋਂ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਉਨ੍ਹਾਂ ਦੇ ਗ੍ਰਹਿ ਵਿਖੇ ਆਗੂਆਂ ਦੀ ਮੀਟਿੰਗ ਦੇ ਹੋਣ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਚਰਚਾ ਤੇਜ਼ ਹੋ ਗਈ ਹੈ।