ਕੋਟਕਪੂਰਾ, 9 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸਪੀਕਰ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਐਕਸੀਅਨ ਅਰੁਣ ਸ਼ਰਮਾ, ਜਗਦੇਵ ਸਿੰਘ ਸਰਪੰਚ ਟਹਿਣਾ, ਜਲੌਰ ਸਿੰਘ ਸਰਪੰਚ ਢੁੱਡੀ, ਸੁਖਵੰਤ ਸਿੰਘ ਪੱਕਾ, ਬੱਬੂ ਸੇਖੋਂ, ਭੋਲਾ ਸਿੰਘ ਟਹਿਣਾ ਬਲਾਕ ਪ੍ਰਧਾਨ, ਕੁਲਵੰਤ ਸਿੰਘ, ਬਲਦੇਵ ਸਿੰਘ ਖ਼ਾਲਸਾ, ਸੁਖਚੈਨ ਸਿੰਘ, ਧਰਮਿੰਦਰ ਸਿੰਘ ਮੈਂਬਰ, ਬਾਹਲ ਸਿੰਘ ਮੈਂਬਰ, ਜੱਸਾ ਸਿੰਘ, ਸੁਖਮੰਦਰ ਸਿੰਘ, ਬਲਦੇਵ ਸਿੰਘ ਮੈਂਬਰ, ਪ੍ਰੀਤਮ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
ਸਪੀਕਰ ਸੰਧਵਾਂ ਨੇ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ
ਅਜੀਤ ਡੈਸਕ
10-07-2026