05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭੁਪੇਸ਼ ਬਘੇਲ ਖਿਲਾਫ਼ ਟਿੱਪਣੀਆਂ ਨੂੰ ਲੈ ਕੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ’ਚ ਕਾਂਗਰਸੀ ਆਗੂਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ

Ad Position 21
No active advertisement
ਅਜੀਤ ਡੈਸਕ 10-07-2026
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਇਕ ਸੋਸ਼ਲ ਮੀਡੀਆ ’ਤੇ ਇੰਟਰਵਿਊ ਦੌਰਾਨ ਭੁਪੇਸ਼ ਬਘੇਲ ਕੌਮੀ ਜਨਰਲ ਸਕੱਤਰ ਕਾਂਗਰਸ ਅਤੇ ਇੰਚਾਰਜ ਪੰਜਾਬ ਮਾਮਲਿਆਂ ਖਿਲਾਫ਼ ਜਨਤਕ ਤੌਰ ’ਤੇ ਬਿਆਨਬਾਜ਼ੀ ਕਰਨ ਨੂੰ ਲੈ ਕੇ ਸਖਤ ਨੋਟਿਸ ਲਿਆ ਹੈ। ਇਸ ਨੂੰ ਗੰਭੀਰ ਅਨੁਸ਼ਾਸਨਹੀਣਤਾ ਕਹਿੰਦੇ ਹੋਏ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਜਾਰੀ ਪ੍ਰੈੱਸ ਨੋਟ ਵਿਚ ਮੋਹਕਮ ਸਿੰਘ ਸੰਧੂ ਬਾਰੇ ਦੱਸਿਆ ਗਿਆ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਨਹੀਂ ਹਨ ਤੇ ਉਨ੍ਹਾਂ ਦੀਆਂ ਗਤੀਵਿਧੀਆਂ ਅਤੇ ਸੋਸ਼ਲ ਮੀਡੀਆ ’ਤੇ ਉਪਲਬਧ ਫੋਟੋਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਆਮ ਆਦਮੀ ਪਾਰਟੀ ਨਾਲ ਹਨ। ਪਰਮਜੀਤ ਸਿੰਘ ਸਿੱਧੂ ਬਿੱਲੂ ਸਬੰਧੀ ਉਨ੍ਹਾਂ ਲਿਖਿਆ ਕਿ ਉਹ ਆਪ ਨੂੰ ਟਕਸਾਲੀ ਕਾਂਗਰਸੀ ਦੱਸਦੇ ਹਨ, ਪਰ ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਵਿਰੁੱਧ ਕੰਮ ਕੀਤਾ ਅਤੇ ਨਗਰ ਕੌਂਸਲ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੇ ਵਿਰੁੱਧ ਕੰਮ ਕੀਤਾ ਅਤੇ ਉਹ ਕਾਂਗਰਸ ਪਾਰਟੀ ਦੇ ਮੁੱਢਲੇ ਮੈਂਬਰ ਵੀ ਨਹੀਂ ਹਨ। ਸਾਬਕਾ ਕੌਂਸਲਰ ਗੁਰਮੀਤ ਸਿੰਘ ਜੀਤਾ ਵਲੋਂ ਭੁਪੇਸ਼ ਬਘੇਲ ’ਤੇ ਜਨਤਕ ਤੌਰ ’ਤੇ ਬੇਬੁਨਿਆਦ ਅਤੇ ਅਨੁਸ਼ਾਸਨਹੀਨ ਇਲਜ਼ਾਮ ਲਗਾਏ ਜਾਣ ਕਰਕੇ ਗੰਭੀਰ ਅਨੁਸ਼ਾਸਨਹੀਣਤਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਗਿਆ। ਇਸ ਪੱਤਰ ਦਾ ਉਤਾਰਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੇਜਿਆ ਗਿਆ ਹੈ। ਜਦੋਂ ਇਸ ਸਬੰਧੀ ਇਲਾਕੇ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਿੱਧੂ ਬਿੱਲੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ੁਭਦੀਪ ਸਿੰਘ ਬਿੱਟੂ ਨੂੰ ਪਹਿਲਾਂ ਆਪਣਾ ਰਾਜਨੀਤਿਕ ਪਿਛੋਕੜ ਵੇਖਣਾ ਚਾਹੀਦਾ ਹੈ ਕਿ ਉਸ ਦੇ ਪਰਿਵਾਰ ਪਹਿਲਾਂ ਕਿਸ ਪਾਰਟੀ ਨਾਲ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪੁਰਾਣੀ ਕਾਂਗਰਸ ਨੂੰ ਖਤਮ ਕਰਕੇ ਨਵੀਂ ਕਾਂਗਰਸ ਖੜ੍ਹੀ ਕਰ ਰਿਹਾ ਹੈ। ਸਾਡਾ ਪਰਿਵਾਰ ਸ਼ੁਰੂ ਤੋਂ ਹੀ ਮਰਹੂਮ ਹਰਚਰਨ ਸਿੰਘ ਬਰਾੜ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਪਰਿਵਾਰ ਨਾਲ ਜੁੜਿਆ ਹੋਇਆ ਹੈ ਅਤੇ ਕਾਂਗਰਸ ਨਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿਚ ਮਜ਼ਬੂਤ ਕਰਨ ਲਈ ਹਾਈਕਮਾਂਡ ਨੂੰ ਕਾਂਗਰਸੀ ਵਰਕਰਾਂ ਅਤੇ ਆਵਾਮ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਕੰਧ ਤੇ ਲਿਖਿਆ ਪੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਾਡੇ ਗ੍ਰਹਿ ਵਿਖੇ ਟਕਸਾਲੀ ਕਾਂਗਰਸੀ ਇਕੱਠੇ ਬੈਠ ਕੇ ਚਾਹ ਦਾ ਕੱਪ ਵੀ ਸਾਂਝਾ ਕਰਦੇ ਹਨ ਤਾਂ ਰਾਜਾ ਵੜਿੰਗ ਧੜੇ ਨੂੰ ਤਕਲੀਫ਼ ਕਿਉਂ ਹੁੰਦੀ ਹੈ। ਉਨ੍ਹਾਂ ਕਿਹਾ ਟਕਸਾਲੀ ਕਾਂਗਰਸੀ ਤਾਂ ਜਦੋਂ ਵੀ ਮੇਰੇ ਕੋਲ ਇਕੱਠੇ ਹੁੰਦੇ ਹਨ ਤਾਂ ਉਹ ਕਾਂਗਰਸ ਦੀ ਡਿਗਦੀ ਸ਼ਾਖ ਤੋਂ ਚਿੰਤਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਟਕਸਾਲੀ ਕਾਂਗਰਸੀ ਅਤੇ ਕਾਂਗਰਸ ਪਾਰਟੀ ਨਾਲ ਜੁੜਿਆ ਹਰ ਵਿਅਕਤੀ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਜਬੂਤ ਵੇਖਣਾ ਚਾਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਲਜ ਦੀ ਖੂਬਸੂਰਤੀ ਲਈ ਓ.ਐਸ.ਏ. ਨੇ ਪਾਮ ਦੇ ਬੂਟੇ ਲਗਾਏ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ’ਤੇ ਵਰਕਰਾਂ ਵਲੋਂ ਲੰਮੀ ਉਮਰ ਦੀ ਕਾਮਨਾ
Ad Position 24
No active advertisement