ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਪੀਕਰ ਸੰਧਵਾਂ ਨੇ ਕੋਹਾਰ ਵਾਲਾ ’ਚ ਜਨਤਕ ਮਿਲਣੀ , ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 11-07-2026

ਕੋਟਕਪੂਰਾ, 10 ਜੁਲਾਈ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕੋਹਾਰਵਾਲਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਹਦਾਇਤਾਂ ਕੀਤੀਆਂ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸੰਧਵਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿਮਰਜੀਤ ਸਿੰਘ ਖ਼ਾਲਸਾ, ਜਗਜੀਤ ਸਿੰਘ ਸਰਪੰਚ, ਚੰਦ ਸਿੰਘ ਸਾਬਕਾ ਸਰਪੰਚ, ਕਸ਼ਮੀਰ ਸਿੰਘ ਪੰਚ, ਕੁਲਵੰਤ ਸਿੰਘ ਟੀਟੂ, ਹਰਨਰਾਇਣ ਸਿੰਘ, ਗੁਰਵਿੰਦਰ ਸਿੰਘ ਪੰਚ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਭਗਵੰਤ ਸਿੰਘ, ਚਰਨ ਸਿੰਘ ਨੰਬਰਦਾਰ, ਸੁਖਮੰਦਰ ਸਿੰਘ ਖ਼ਾਲਸਾ, ਜੋਗਿੰਦਰ ਸਿੰਘ ਪੰਚ, ਮਨਦੀਪ ਸਿੰਘ ਖ਼ਾਲਸਾ, ਬਾਬੂ ਸਿੰਘ, ਰਾਜਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਦਾ ਪ੍ਰਧਾਨ ਬਣਾਉਣ ਲਈ ਕਾਂਗਰਸ ਨੇ ਮਦਦ ਕੀਤੀ-ਪਰਮਬੰਸ ਸਿੰਘ ਰੋਮਾਣਾ ਅਗਲੀ ਖ਼ਬਰ ਆਖ਼ਰ ਕਦੋਂ ਭਰਿਆ ਜਾਵੇਗਾ ਇਹ ਸੜਕ ’ਤੇ ਕੰਢੇ ਬਣਿਆ ਡੂੰਘਾ ਟੋਇਆ
Ad Position 24
No active advertisement