ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਐਸ.ਆਈ.ਆਰ. ਤਹਿਤ ਲੱਗਣਗੇ ਵਿਸ਼ੇਸ਼ ਕੈਂਪ-ਰਾਹੁਲ ਚਾਬਾ

Ad Position 21
No active advertisement
ਅਜੀਤ ਡੈਸਕ 11-07-2026
ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ-2026) ਤਹਿਤ 11 ਅਤੇ 12 ਜੁਲਾਈ 2026 ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਵੋਟਰ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾ ਸਕਣਗੇ ਅਤੇ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐੱਲ.ਓਜ਼ ਵਲੋਂ 100 ਫੀਸਦੀ ਡਿਜੀਟਾਈਜ਼ੇਸ਼ਨ ਕੀਤੀ ਜਾ ਚੁੱਕੀ ਹੈ, ਉਹ ਰਿਕਾਰਡ ਵਿਚ ਮੌਜੂਦ ਖਾਮੀਆਂ ਨੂੰ ਦੂਰ ਕਰਨ ’ਤੇ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ’ਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਬਾਕੀ ਹੈ, ਉੱਥੇ ਇਕੱਤਰ ਕੀਤੇ ਗਏ ਫਾਰਮਾਂ ਨੂੰ ਤੁਰੰਤ ਡਿਜੀਟਾਈਜ਼ ਕਰਨ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾਣਗੇ। ਘੱਟ ਪ੍ਰਗਤੀ ਵਾਲੇ ਬੂਥਾਂ ’ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇਕੋ ਸਮੇਂ ਚਲਾਇਆ ਜਾਵੇਗਾ। ਰਾਹੁਲ ਚਾਬਾ ਨੇ ਕਿਹਾ ਕਿ ਵਿਸ਼ੇਸ਼ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਹਿਯੋਗ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿਚ ਪਹੁੰਚ ਕੇ ਆਪਣਾ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਅੱਪਡੇਟ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ’ਚ ਵਿਦਿਆਰਥੀ ਕੌਂਸਲ ਸਨਮਾਨ ਸਮਾਰੋਹ ਸੰਪੰਨ ਅਗਲੀ ਖ਼ਬਰ ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਬਿਰਧ ਆਸ਼ਰਮ ਜੈਤੋ ਵਿਖੇ ਭੋਜਨ ਸੇਵਾ ਪ੍ਰੋਜੈਕਟ ਕਰਵਾਇਆ
Ad Position 24
No active advertisement