ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜੀ.ਐਨ. ਕਾਨਵੈਂਟ ਸਕੂਲ ’ਚ ਵਿਦਿਆਰਥੀ ਕੌਂਸਲ ਸਨਮਾਨ ਸਮਾਰੋਹ ਸੰਪੰਨ

Ad Position 21
No active advertisement
ਅਜੀਤ ਡੈਸਕ 11-07-2026
ਪੰਜਗਰਾਈਂ ਕਲਾਂ, 10 ਜੁਲਾਈ (ਸੁਖਮੰਦਰ ਸਿੰਘ ਬਰਾੜ)-ਵਿਦਿਆਰਥੀਆਂ ਵਿਚ ਲੋਕਤੰਤਰੀ ਮੁੱਲਾਂ, ਨੇਤ੍ਰਿਤਵ ਯੋਗਤਾਵਾਂ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ਼ ਜੀ.ਐਨ. ਕਾਨਵੈਂਟ ਸਕੂਲ ਵਿਚ ਵਿਦਿਆਰਥੀ ਕੌਂਸਲ ਚੋਣਾਂ ਕਰਵਾਈਆਂ ਗਈਆਂ। ਚੋਣਾਂ ਉਪਰੰਤ ਨਵੀਂ ਚੁਣੀ ਗਈ ਵਿਦਿਆਰਥੀ ਕੌਂਸਲ ਦੇ ਅਹੁਦੇਦਾਰ ਦੇ ਸਨਮਾਨ ’ਚ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਪਿ੍ਰੰਸੀਪਲ ਰਮਨਦੀਪ ਕੌਰ ਨੇ ਨਵੇਂ ਚੁਣੇ ਗਏ ਕੌਂਸਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਕੌਂਸਲ ਸਕੂਲ ਵਿਚ ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਲੀਡਰਸ਼ਿਪ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਅਹੁਦਿਆਂ ਦੇ ਬੈਜ਼ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਉਪਿੰਦਰ ਸ਼ਰਮਾ ਨੇ ਸੇਖੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਐਸ.ਆਈ.ਆਰ. ਤਹਿਤ ਲੱਗਣਗੇ ਵਿਸ਼ੇਸ਼ ਕੈਂਪ-ਰਾਹੁਲ ਚਾਬਾ
Ad Position 24
No active advertisement