ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਧਾਇਕ ਸੇਖੋਂ ਨੇ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Ad Position 21
No active advertisement
ਅਜੀਤ ਡੈਸਕ 11-07-2026
ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫ਼ਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ। ਵਿਧਾਇਕ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਤੋਂ ਅਰਾਈਆਂਵਾਲਾ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਰਹੀ ਹੈ। ਇਹ ਸੜਕ ਤੰਗ ਹੋਣ ਕਾਰਨ ਆਵਾਜਾਈ ਦਾ ਵੱਡਾ ਦਬਾਅ ਝੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 5 ਕਿਲੋਮੀਟਰ ਲੰਬੀ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ, ਜਦਕਿ ਅਰਾਈਆਂ ਵਾਲਾ ਪਿੰਡ ਦੇ ਕਰੀਬ ਡੇਢ ਕਿਲੋਮੀਟਰ ਹਿੱਸੇ ਵਿਚ ਸੀ.ਸੀ. ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵਾਂ ਪ੍ਰੋਜੈਕਟਾਂ ਤੇ ਲਗਪਗ 26 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਸੜਕਾਂ ਦੀ ਚੌੜਾਈ ਮੌਜੂਦਾ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਆਵਾਜਾਈ ਹੋਰ ਸੁਖਾਲੀ, ਸੁਰੱਖਿਅਤ ਅਤੇ ਤੇਜ਼ ਹੋਵੇਗੀ। ਫ਼ਰੀਦਕੋਟ ਹਲਕੇ ਦੀਆਂ ਹੋਰ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਸਕਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਅਮਰਜੀਤ ਸਿੰਘ ਪਰਮਾਰ, ਪ੍ਰੀਤਮ ਸਿੰਘ ਭਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਸਦਰ ਕੋਟਕਪੂਰਾ ਨੂੰ ਮਿਲਿਆ ਨਵਾਂ ਥਾਣਾ ਮੁਖੀ ਅਗਲੀ ਖ਼ਬਰ ਫ਼ਰੀਦਕੋਟ ਦੇ ਵਰਮਾ ਪਰਿਵਾਰ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ
Ad Position 24
No active advertisement