ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਮੇ ਸਮੇਂ ਤੋਂ ਸੰਤਾਪ ਹੰਢਾ ਰਹੇ ਮੰਡੀ ਬਰੀਵਾਲਾ ਵਾਸੀਆਂ ਨੂੰ ਰਾਹਤ ਪਹੁੰਚਾਉਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ 24 ਕਰੋੜ ਰੁਪਏ ਦੀ ਲਾਗਤ ਨਾਲ ਇਕ ਵੱਡੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਮੰਡੀ ਵਿਚ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ’ਚ ਵਰਕਰ ਤੇ ਮੰਡੀ ਵਾਸੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਲੰਮੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਨਿਵਾਸੀਆਂ ਨੂੰ ਰਾਹਤ ਮਿਲੇਗੀ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਮੰਡੀ ਦੀ ਸੀਵਰੇਜ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮਿਲੇਗਾ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੋਜੈਕਟ ਦਾ ਕੰਮ ਸਮੇਂ ਸਿਰ ਤੇ ਪੂਰੀ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਦਾ ਸੁਧਾਰ ਮੰਡੀ ਬਰੀਵਾਲਾ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਨੂੰ ਸਫ਼ਲ ਬਣਾਉਣ ਵਿਚ ਆਪਣਾ ਪੂਰਾ ਸਹਿਯੋਗ ਦੇਣ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਵਿਧਾਇਕ ਕਾਕਾ ਬਰਾੜ ਤੇ ਪੰਜਾਬ ਸਰਕਾਰ ਦਾ ਇਸ ਪ੍ਰੋਜੈਕਟ ਲਈ ਧੰਨਵਾਦ ਕੀਤਾ। ਇਸ ਮੌਕੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ ਨੇ ਆਖਿਆ ਕਿ ਹਲਕੇ ਦੇ ਵਿਕਾਸ ਲਈ ਵਿਧਾਇਕ ਕਾਕਾ ਬਰਾੜ ਹਮੇਸ਼ਾ ਤੱਤਪਰ ਰਹੇ ਹਨ, ਜਿਸ ਸਦਕਾ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ 150 ਕਰੋੜ ਅਤੇ ਮੰਡੀ ਬਰੀਵਾਲਾ ਦੇ ਪ੍ਰੋਜੈਕਟ ਲਈ 24 ਕਰੋੜ ਰੁਪਏ ਪਾਸ ਹੋ ਕੇ ਆ ਗਏ ਹਨ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਗੋਇਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਖ਼ਾਲਸਾ ਤੇ ਮੀਤ ਪ੍ਰਧਾਨ ਲਤਾ ਰਾਣੀ ਨੇ ਜਿੱਥੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਵਿਧਾਇਕ ਕਾਕਾ ਬਰਾੜ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਮਿਹਨਤ ਸਦਕਾ ਇਹ ਕਾਰਜ ਸੰਪੂਰਨ ਹੋਇਆ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਤੇ ਕੌਂਸਲਰ ਸੁਖਜਿੰਦਰ ਸਿੰਘ ਬੱਬਲੂ ਬਰਾੜ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਚਰਨਾ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆ, ਮਾਰਕਿਟ ਕਮੇਟੀ ਬਰੀਵਾਲਾ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਜਗਸੀਰ ਸਿੰਘ ਸਰਪੰਚ ਜੰਮੂਆਣਾ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਹੈਪੀ ਸੰਧੂ, ਇਕਬਾਲ ਸਿੰਘ ਕੌਂਸਲਰ, ਸਤਨਾਮ ਸਿੰਘ ਕੌਂਸਲਰ, ਡਾ. ਅਜੀਤ ਸਿੰਘ ਕੌਂਸਲਰ, ਕੌਂਸਲਰ ਰਾਜ ਕੁਮਾਰ, ਕੌਂਸਲਰ ਰਾਜੇਸ਼ ਗਾਂਧੀ, ਅਸ਼ੋਕ ਕੁਮਾਰ ਕੌਂਸਲਰ, ਸੰਤੋਖ ਸਿੰਘ ਖ਼ਾਲਸਾ, ਅੰਗਰੇਜ਼ ਸਿੰਘ ਸੰਧੂ, ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਸਤਪਾਲ ਸਿੰਘ ਸੰਧੂ, ਪੰਜਾਬ ਵਾਟਰ ਸਪਲਾਈ ਸੀਵਰੇਜ਼ ਬੋਰਡ ਦੇ ਐੱਸ.ਡੀ.ਓ. ਪਾਰਸ ਵਰਮਾ, ਜੇ.ਈ. ਹਰਜਿੰਦਰ ਸਿੰਘ ਗੁਰੋ, ਜੇ.ਈ. ਸੁਖਦੀਪ ਸਿੰਘ, ਇੰਸਪੈਕਟਰ ਹਰਦੇਵ ਸਿੰਘ, ਸਰਪੰਚ ਜਸਕਰਨ ਸਿੰਘ ਵੱਟੂ, ਡਾ. ਹਰਫੂਲ ਸਿੰਘ, ਗੁਰਸੇਵਕ ਸਿੰਘ ਕੰਗ, ਸਰਪੰਚ ਬਲਜੀਤ ਕੰਗ, ਸਰਪੰਚ ਮੰਗਾ ਸ਼ਰਮਾ, ਧਰਮਜੀਤ ਸਿੰਘ ਵੜਿੰਗ, ਸਰਪੰਚ ਜੁਗਰਾਜ ਸਿੰਘ, ਬੀਰਬਲ, ਸ਼ਮਸ਼ੇਰ ਸਿੰਘ ਵੜਿੰਗ, ਅਮਨ ਬਰਾੜ ਖੋਖਰ ਬਲਾਕ ਪ੍ਰਧਾਨ, ਸੁਖਪਾਲ ਸਿੰਘ ਨਿੱਕਾ ਸੰਧੂ ਸਰਪੰਚ ਸੱਕਾਂਵਾਲੀ ਆਦਿ ਹਾਜ਼ਰ ਸਨ।
ਵਿਧਾਇਕ ਕਾਕਾ ਬਰਾੜ ਵਲੋਂ ਮੰਡੀ ਬਰੀਵਾਲਾ ਦੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ
ਅਜੀਤ ਡੈਸਕ
12-07-2026