05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਚੇਅਰਮੈਨ ਤੇ ਪ੍ਰਧਾਨ ਵੜਿੰਗ ਨੇ ਹਰੀਨੌਂ ਰੋਡ ਨੂੰ ਜਾਣ ਵਾਲੇ ਰਸਤੇ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 12-07-2026
ਕੋਟਕਪੂਰਾ, 11 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਦੀ ਰਸਮ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਸਾਂਝੇ ਤੌਰ ’ਤੇ ਅਦਾ ਕੀਤੀ। ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਨੇ ਦੱਸਿਆ ਕਿ ਇਹ ਸੜਕ ਬਣਾਉਣ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਆ ਰਹੀ ਸੀ, ਜਿਸ ਨੂੰ 35 ਲੱਖ 95 ਹਜ਼ਾਰ ਰੁਪਏ ਦੀ ਲਾਗਤ ਬਣਾਇਆ ਜਾ ਰਿਹਾ ਹੈ। ਪ੍ਰਧਾਨ ਗੈਰੀ ਵੜਿੰਗ ਨੇ ਦੱਸਿਆ ਕਿ ਇਸ ਸੜਕ ਤੋਂ ਇਲਾਵਾ ਹਰੀਨੌ ਰੋਡ ਤੋਂ ਲੈ ਕੇ ਦੁੱਧਾਧਾਰੀ ਡੇਰੇ ਤੱਕ ਸੜਕ ਬਹੁਤ ਜਲਦੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਪਾਣੀ ਦੀ ਨਿਕਾਸੀ ਨੂੰ ਲੈ ਕੇ ਸ਼ਹਿਰ ’ਚ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੋਟਕਪੂਰਾ ਹਲਕੇ ਦੀਆਂ ਹੋਰ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੌਂਸਲਰ ਮਨਪ੍ਰੀਤ ਸ਼ਰਮਾ ਕਾਕੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ’ਤੇ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੈਰੀ ਵੜਿੰਗ ਅਤੇ ਉਨ੍ਹਾਂ ਦੀ ਟੀਮ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਸਮੁੱਚੇ ਇਲਾਕੇ ਵਿਚ ਵੱਡੇ ਪੱਧਰ ’ਤੇ ਨਾਲਿਆਂ ਅਤੇ ਨਾਲੀਆਂ ਦੀ ਸਫ਼ਾਈ ਦਾ ਕੰਮ ਲਗਾਤਾਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮਾਣਕ ਸਿੰਘ, ਭਾਨਾ ਸਿੰਘ, ਕਾਲਾ ਸਿੰਘ, ਸੁਖਦੇਵ ਸਿੰਘ, ਸੁਖਦੀਪ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਰਾਜੀਵ ਸੂਦ ‘ਵਾਈਸ ਚਾਂਸਲਰ ਆਫ਼ ਦਿ ਈਅਰ–2026’ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੋਗਾ ਨੇ ਇਕ ਹਫਤੇ ਵਿਚ 54 ਮੁਕੱਦਮੇ ਦਰਜ ਕਰ ਕੇ 86 ਦੋਸ਼ੀ ਕੀਤੇ ਗ੍ਰਿਫਤਾਰ-ਜ਼ਿਲ੍ਹਾ ਪੁਲਿਸ ਮੁਖੀ
Ad Position 24
No active advertisement