ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਭਿਮਨਿਊ ਰਾਣਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇਕ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਅੰਦਰ ਵੱਖ-ਵੱਖ ਥਾਵਾਂ ’ਤੇ ਨਾਕਿਆਂ ਤੋਂ ਇਲਾਵਾ, ਰੇਲਵੇ ਸਟੇਸ਼ਨ ’ਤੇ ਜਾਂਚ ਕੀਤੀ ਗਈ। ਪੈਸੈਂਜਰ ਬੈਗਾ ਦੀ ਸਕੈਨਿੰਗ, ਰਿਕਾਰਡ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ ਅਤੇ ਸਵਾਰੀਆਂ ਦੇ ਬੈਗਾਂ ਦੀ ਜਾਂਚ ਕੀਤੀ। ਜੀ.ਆਰ.ਪੀ ਪੁਲਿਸ ਟੀਮ ਦੇ ਨਾਲ ਮਿਲ ਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਪੁਸ਼ਟੀ ਕੀਤੀ ਗਈ। ਇਹ ਸਰਚ ਆਪ੍ਰੇਸ਼ਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਲੰਬੀ ਅਤੇ ਮਲੋਟ ਵਿਖੇ ਚਲਾਇਆ ਗਿਆ। ਇਸ ਮੌਕੇ ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਜਤਿੰਦਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਹਰਬੰਸ ਸਿੰਘ ਡੀ.ਐਸ.ਪੀ (ਲੰਬੀ), ਜਸਪਾਲ ਸਿੰਘ ਡੀ.ਐਸ.ਪੀ (ਮਲੋਟ) ਵਲੋਂ ਅਲੱਗ ਅਲੱਗ ਪੁਲਿਸ ਟੀਮਾਂ ਮੌਜੂਦ ਰਹੀਆ।
ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨਾਂ ਦੀ ਸਪੈਸ਼ਲ ਚੈਕਿੰਗ
ਅਜੀਤ ਡੈਸਕ
13-07-2026