ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਹੁੰਦਿਆਂ ਹੀ ਵਿਰੋਧੀਆਂ ਨੇ ਸਵਾਲ ਖੜ੍ਹੇ ਕਰਨੇ ਕੀਤੇ ਸ਼ੁਰੂ

Ad Position 21
No active advertisement
ਅਜੀਤ ਡੈਸਕ 13-07-2026
ਫ਼ਰੀਦਕੋਟ, 12 ਜੁਲਾਈ (ਜਸਵੰਤ ਸਿੰਘ ਪੁਰਬਾ)-ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਅਤੇ ਪੂਰਾ ਸ਼ਹਿਰ ਕੂੜੇ ਦਾ ਡੰਪ ਬਣ ਚੁੱਕਾ ਹੈ। ਉਤੋਂ ਬਾਰਿਸ਼ਾਂ ਦੇ ਮੌਸਮ ਕਾਰਨ ਬਿਮਾਰੀਆਂ ਫ਼ੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਜਿਸ ਨੂੰ ਧਿਆਨ ’ਚ ਰੱਖਦੇ ਹੋਏ ਅੱਜ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਸ਼ਹਿਰ ਦੇ ਵੱਖ ਵੱਖ ਕੂੜਾ ਡੰਪਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਸਰਕਾਰ ’ਤੇ ਸਵਾਲ ਖੜੇ ਕੀਤੇ। ਇੱਥੇ ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਹੋਈ ਹੈ ਜਿਸ ਤੋਂ ਬਾਅਦ ਹੁਣ ਵਿਰੋਧੀਆਂ ਵਲੋਂ ਸਵਾਲ ਖੜੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਬੰਟੀ ਰੋਮਾਣਾ ਨੇ ਕਿਹਾ ਕਿ ਸ਼ਹਿਰ ’ਚ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਮੈਨੇ ਮਾੜੇ ਹਾਲ ਕਦੀਂ ਕਿਸੇ ਸਰਕਾਰ ’ਚ ਨਹੀਂ ਹੋਏ ਕਿਉਂਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਖਤਮ ਕਰਵਾਉਣ ’ਚ ਸਰਕਾਰ ਅਸਫਲ ਰਹੀ ਹੈ। ਸ਼ਹਿਰ ਅੰਦਰ ਗੰਦਗੀ ਅਤੇ ਕੂੜੇ ਦੇ ਢੇਰ ਲੱਗਣ ਕਾਰਨ ਸ਼ਹਿਰ ਕੂੜੇ ਦਾ ਡੰਪ ਬਣ ਚੁੱਕਾ ਹੈ ਉਤੋਂ ਬਾਰਿਸ਼ਾਂ ਦੇ ਮੌਸਮ ਨਾਲ ਕਈ ਘਾਤਕ ਬਿਮਾਰੀਆਂ ਫ਼ੈਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਫ਼ਾਈ ਕਰਮਚਾਰੀ ਹੜਤਾਲ ’ਤੇ ਹਨ ਤਾਂ ਸਰਕਾਰ ਦੀ ਜ਼ਿੰਮਵਦਾਰੀ ਬਣਦੀ ਹੈ ਕਿ ਉਹ ਕਿਸੇ ਹੋਰ ਸੰਸਥਾ ਨਾਲ ਗੱਲਬਾਤ ਕਰਕੇ ਸਫ਼ਾਈ ਪ੍ਰਬੰਧ ਸਹੀ ਕਰਨ ਤਾਂ ਜੋ ਸ਼ਹਿਰ ’ਚੋਂ ਕੂੜਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ ਸਿਆਸੀ ਫ਼ਾਇਦੇ ਲਈ ਬੇਤਹਾਸ਼ਾ ਸਫ਼ਾਈ ਕਰਮਚਾਰੀਆਂ ਦੀ ਭਰਤੀ ਕੀਤੀ ਅਤੇ ਅੱਜ ਉਨ੍ਹਾਂ ਦੀਆਂ ਤਨਖਾਹਾਂ ਵੀ ਪੁਰੀਆ ਨਹੀਂ ਹੋ ਰਹੀਆਂ ਅਤੇ ਹੁਣ ਕਰੀਬ ਸਾਢੇ ਚਾਰ ਸਾਲ ਇਸ ਸਰਕਾਰ ਦੇ ਬੀਤ ਗਏ ਪਰ ਨਾ ਤਾਂ ਕੋਈ ਠੋਸ ਹੱਲ ਨਿਕਲਿਆ ਨਾ ਹੀ ਕਮੇਟੀ ਦੇ ਪ੍ਰਬੰਧ ਸਹੀ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਨੇ ਤਾਜਪੋਸ਼ੀ ਸਮਾਗਮ ਕਰਵਾਇਆ ਅਗਲੀ ਖ਼ਬਰ ਅਰਵਿੰਦ ਨਗਰ ਵਿਕਾਸ ਕਮੇਟੀ ਸਹਿਯੋਗ ਨਾਲ ਕਲੱਬ ਨੇ 150 ਬੂਟੇ ਲਗਾਏ
Ad Position 24
No active advertisement