ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਥਾਣਾ ਸਦਰ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨਿਹਾਲ ਕੀਤਾ ਗਿਆ। ਉਪਰੰਤ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਪੰਜਾਬ ਪੁਲਿਸ ਵਿਭਾਗ ਵਲੋਂ ਧਾਰਮਿਕ ਸਮਾਗਮ ਕਰਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਵਿਧਾਇਕ ਕਾਕਾ ਬਰਾੜ ਵਲੋਂ ਗ੍ਰੰਥੀ ਸਿੰਘ, ਰਾਗੀ ਸਿੰਘਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਵਿਧਾਇਕ ਕਾਕਾ ਬਰਾੜ, ਕੌਂਸਲਰ ਵਿੱਕੀ ਕੁਮਾਰ ਅਤੇ ਕੌਂਸਲਰ ਸੁਖਜਿੰਦਰ ਸਿੰਘ ਬਬਲੂ ਬਰਾੜ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਚਨ ਸਿੰਘ ਡੀ.ਐਸ.ਪੀ., ਰਵਿੰਦਰ ਕੌਰ ਬਰਾੜ ਐਸ.ਐਚ.ਓ. ਥਾਣਾ ਸਿਟੀ, ਹਰਪ੍ਰੀਤ ਸਿੰਘ ਐਸ.ਐਚ.ਓ. ਥਾਣਾ ਸਦਰ ਸਮੇਤ ਹੋਰ ਅਧਿਕਾਰੀ, ਕਰਮਚਾਰੀ ਅਤੇ ਥਾਣਾ ਸਦਰ ਦੇ ਸਟਾਫ਼ ਮੈਂਬਰ ਹਾਜ਼ਰ ਸਨ।