ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਅਨੁਭਵੀ ਸਿੱਖਿਆ ’ਤੇ ਸੈਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 13-07-2026
ਮਲੋਟ, 12 ਜੁਲਾਈ (ਪਾਟਿਲ)-ਡੀ.ਏ.ਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਲਈ ਅਨੁਭਵੀ ਸਿੱਖਿਆ ’ਤੇ ਇਕ ਪ੍ਰੇਰਨਾਦਾਇਕ ਸੈਸ਼ਨ ਦੀ ਮੇਜ਼ਬਾਨੀ ਕੀਤੀ, ਜਿਸ ਦਾ ਪ੍ਰਬੰਧ ਪ੍ਰਸਿੱਧ ਕਾਸਮੈਟੋਲੋਜਿਸਟ ਅਤੇ ਸਿਹਤ ਅਤੇ ਤੰਦਰੁਸਤੀ ਮਾਹਰ ਅੰਕਿਤਾ ਚੁੱਘ ਦੁਆਰਾ ਕੀਤਾ ਗਿਆ। ਇਸ ਮੌਕੇ ਅੰਕਿਤਾ ਚੁੱਘ ਨੇ ਕਲਾਸ ਰੂਮ ਤੋਂ ਲੈ ਕੇ ਆਪਣੇ ਕਰੀਅਰ ਤੱਕ ਦੀ ਇਕ ਪ੍ਰੇਰਨਾਦਾਇਕ ਕਹਾਣੀ ਸਾਂਝੀ ਕੀਤੀ। ਅੰਕਿਤਾ ਚੁੱਘ ਨੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਵਿਦਿਆਰੀੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਨੂੰ ਆਪਣੇ ਸਾਬਕਾ ਵਿਦਿਆਰਥੀ, ਅੰਕਿਤਾ ਚੁੱਘ ’ਤੇ ਮਾਣ ਹੈ, ਵਿਦਿਆਰਥੀਆਂ ਨੂੰ ਸਿਹਤਮੰਦ ਆਦਤਾਂ, ਤਣਾਅ ਪ੍ਰਬੰਧਨ ਅਤੇ ਸੰਤੁਲਿਤ ਜੀਵਨ ਸ਼ੈਲੀ ਬਾਰੇ ਸਿੱਖਿਅਤ ਕਰਨ ਲਈ ਉਨ੍ਹਾਂ ਦੇ ਸ਼ਾਨਦਾਰ ਅਤੇ ਯੋਜਨਾਬੱਧ ਯਤਨਾਂ ਲਈ ਸਾਨੂੰ ਨਾ ਸਿਰਫ਼ ਉਮੀਦ ਹੈ ਬਲਕਿ ਪੂਰਾ ਵਿਸ਼ਵਾਸ ਹੈ ਕਿ ਸਕੂਲ ਦੇ ਵਿਦਿਆਰਥੀ ਇਸ ਸੈਸ਼ਨ ਦਾ ਪੂਰਾ ਲਾਭ ਉਠਾਉਣਗੇ ਅਤੇ ਇਸ ਨੂੰ ਆਪਣੇ ਜੀਵਨ ਵਿਚ ਅਪਣਾਉਣਗੇ। ਇਸ ਮੌਕੇ ਅੰਕਿਤਾ ਚੁੱਘ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਰਗੁਣ ਕੌਰ ਨੈਸ਼ਨਲ ਪੱਧਰੀ ਮੁਕਾਬਲਿਆਂ ’ਚ ਗੋਲਡ ਮੈਡਲ ਜੇਤੂ ਅਗਲੀ ਖ਼ਬਰ ਥਾਣਾ ਸਦਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ
Ad Position 24
No active advertisement