ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪੁਲਿਸ ਨੇ ਵੱਖ-ਵੱਖ ਮੁਕੱਦਮਿਆਂ ’ਚ ਬਰਾਮਦ ਭਾਰੀ ਮਾਤਰਾਂ ’ਚ ਨਸ਼ੀਲੇ ਪਦਾਰਥ ਕਰਵਾਏ ਨਸ਼ਟ

Ad Position 21
No active advertisement
ਅਜੀਤ ਡੈਸਕ 14-07-2026

ਫ਼ਰੀਦਕੋਟ, 13 ਜੁਲਾਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਨਾਮ ’ਤੇ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਪ੍ਰਸ਼ਾਸਨ ਵਲੋਂ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਨਿਲਾਂਬਰੀ ਜਗਦਲੇ ਆਈ.ਜੀ ਫ਼ਰੀਦਕੋਟ ਰੇਂਜ ਨੇ ਸੇਲ ਲਿਮਟਿਡ ਪਾਵਰ ਪਲਾਂਟ ਹਕੂਮਤ ਸਿੰਘ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਮੁਕੱਦਮਿਆਂ ਵਿਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਵਾਉਣ ਉਪਰੰਤ ਕੀਤਾ। ਇਸ ਮੌਕੇ ਆਈ.ਜੀ ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਅੱਜ ਫ਼ਰੀਦਕੋਟ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਬਰਾਮਦ 1,68,680 ਦੇ ਕਰੀਬ ਨਸ਼ੀਲੀਆਂ ਗੋਲੀਆਂ, 12470 ਕੈਪਸੂਲ ਅਤੇ 77 ਸ਼ੀਸ਼ੀਆਂ ਨੂੰ ਨਸ਼ਟ ਕਰਵਾਇਆ ਗਿਆ ਹੈ, ਜੋ ਐਨ.ਡੀ.ਪੀ.ਐਸ ਐਕਟ ਦੇ 3 ਮਾਮਲਿਆ ਨਾਲ ਸਬੰਧਿਤ ਹਨ, ਜਿਨ੍ਹਾਂ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿਚ ਪੂਰੀ ਤਰ੍ਹਾਂ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਪਿਛਲੇ ਕੁਝ ਸਮੇਂ ਵਿਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿਚ ਬ੍ਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਵਿਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਐਸ.ਐਸ.ਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਮਾਰਚ 1587 ਮੁਕੱਦਮੇ ਦਰਜ ਕਰਕੇ 2331 ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸਾਲ 2026 ਦੌਰਾਨ ਨਸ਼ਾ ਤਸਕਰਾਂ ਦੀ 36 ਲੱਖ ਤੋਂ ਜ਼ਿਆਦਾ ਕੀਮਤ ਦੀ ਜਾਇਦਾਦ ਸਬੰਧਿਤ ਅਥਾਰਟੀ ਪਾਸੋਂ ਮਨਜ਼ੂਰੀ ਹਾਸਿਲ ਕਰਨ ਉਪਰੰਤ ਫ਼ਰੀਜ ਕਰਵਾਈ ਗਈ ਹੈ। ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋਂ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਹਾਈ ਲੈਵਲ ਡਰੱਗ ਡਿਸਪੋਜਲ ਕਮੇਟੀ ਵਲੋਂ 3 ਮਾਮਲੇ ਵਿਚ ਤਲਫ ਕਰਵਾਏ ਗਏ ਨਸ਼ੀਲੇ ਪਦਾਰਥ ’ਚ ਨਸ਼ੀਲੀਆਂ ਗੋਲੀਆਂ 168680, ਕੈਪਸੂਲ 12470, ਸ਼ੀਸ਼ੀਆ 77 ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਵਲੋਂ 40 ਕੇਸਾਂ ਵਿਚ ਤਲਫ ਕਰਵਾਏ ਗਏ। ਨਸ਼ੀਲੇ ਪਦਾਰਥ ਲੜੀ ਨੰ. ਨਸ਼ੀਲਾ ਪਦਾਰਥ ਨਸ਼ਟ ਕੀਤੀ ਗਈ ਮਾਤਰਾ ਪੋਸਤ 1 ਕੁਇੰਟਲ 41 ਕਿਲੋ 550 ਗ੍ਰਾਮ, ਹੈਰੋਇਨ 292 ਗ੍ਰਾਮ, ਸਮੈਕ 447 ਗ੍ਰਾਮ, ਨਸ਼ੀਲੀਆਂ ਗੋਲੀਆਂ 11760, ਕੈਪਸੂਲ 3474, ਗਾਂਜਾ 22 ਗ੍ਰਾਮ, ਸ਼ੀਸ਼ੀਆ 69, ਨਸ਼ੀਲ਼ਾ ਪਾਊਡਰ 1 ਕਿਲੋ 789 ਗ੍ਰਾਮ, ਨਸ਼ੀਲਾ ਭੰਗ ਦਾ ਘੋਲ 6.750 ਲੀਟਰ ਸ਼ਾਮਿਲ ਸੀ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ ਵੀ ਜਾ ਰਹੀ ਦੋ ਮਹੀਨਿਆਂ ਤੋਂ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ -ਨਹਿਰੀ ਮਹਿਕਮੇ ਦਾ ਵੱਡਾ ਕਮਾਲ- ਪੁਲਿਸ ਵਲੋਂ ਦਹਾਕਾ ਪਹਿਲਾਂ ਮਰੇ ਕਿਸਾਨਾਂ ਉੱਪਰ ਪਾਣੀ ਚੋਰੀ ਦਾ ਪਰਚਾ ਦਰਜ
Ad Position 24
No active advertisement