03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅਕਾਲੀ ਦਲ (ਪੁਨਰ-ਸੁਰਜੀਤ) ਨੇ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 15-07-2026

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਐੱਸ.ਡੀ.ਐੱਮ. ਗੁਰਕਰਨਦੀਪ ਸਿੰਘ ਸਿੱਧੂ ਨੂੰ ਭਾਰਤ ਦੇ ਗ੍ਰਹਿ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਮੰਗ ਕੀਤੀ ਗਈ ਕਿ ‘ਸਤਲੁਜ’ ਫ਼ਿਲਮ ’ਤੇ ਲੱਗੀ ਪਾਬੰਦੀ ਹਟਾਈ ਜਾਵੇ ਅਤੇ ਦੁਬਾਰਾ ਰਿਲੀਜ਼ ਕੀਤੀ ਜਾਵੇ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਵਲੋਂ ਦਿੱਤੇ ਸਬੂਤਾਂ ਦੇ ਆਧਾਰ ’ਤੇ ਜਿਨ੍ਹਾਂ ਨੂੰ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਹੀ ਮੰਨਿਆ ਹੈ ਅਤੇ ਕੋਰਟ ਦੇ ਹੁਕਮਾਂ ’ਤੇ ਕਰੀਬ ਦੋ ਹਜ਼ਾਰ ਪਰਿਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਗਿਆ ਹੈ, ਅਧਾਰਿਤ ਬਣੀ ਫ਼ਿਲਮ ਨੂੰ ਬੈਨ ਕਰਕੇ ਕੇਂਦਰ ਸਰਕਾਰ ਨੇ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ। ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਹ ਫ਼ਿਲਮ ਦੁਬਾਰਾ ਬਕਾਇਦਾ ਰਿਲੀਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 1980 ਤੋਂ 1995 ਦੇ ਦੌਰ ਵਿਚ ਸਿੱਖ ਨੌਜਵਾਨਾਂ ਦੇ ਹੋਏ ਕਤਲੇਆਮ ਤੇ ਜਿਆਦਤੀਆਂ ਸੰਬੰਧੀ ਇਕ ਟਰੁੱਥ ਕਮਿਸ਼ਨ ਬਣਾ ਕੇ ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਸ੍ਰੀ ਰਾਜਾ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਖਾਲੜਾ ਕੇਸ ਵਿਚ ਪੈਰੋਲ ’ਤੇ ਆਇਆ ਮੁਜ਼ਰਮ ਡੀ.ਐੱਸ.ਪੀ. ਜਸਪਾਲ ਸਿੰਘ ਫ਼ਰਾਰ ਹੋ ਗਿਆ ਹੈ ਅਤੇ ਇਸ ਤੋਂ ਵੀ ਮਾੜੀ ਗੱਲ ਕਿ ਸਰਕਾਰ ਨੇ ਉਸ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿ ਅੱਜ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਹੈ ਕਿ 1982 ਦੇ ਧਰਮ ਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 ਤੱਕ ਵਾਪਰੇ ਦੁਖਾਂਤ ਦੀ ਜਾਂਚ ਲਈ ਇਕ ਪੰਜਾਬ ਸੱਚ, ਜਵਾਬਦੇਹੀ ਤੇ ਮਿਲਾਪ ਕਮਿਸ਼ਨ ਬਣਾ ਕੇ ਤੱਥਾਂ ਆਧਾਰਿਤ ਰਿਪੋਰਟ ਲੋਕਾ ਸਾਹਮਣੇ ਰੱਖੀ ਜਾਵੇ। ਇਸ ਮੌਕੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ, ਐਡਵੋਕੇਟ ਕੁਲਵੰਤ ਸਿੰਘ ਸੰਮੇਵਾਲੀ, ਐਡਵੋਕੇਟ ਮੁਕੇਸ਼ ਕੁਮਾਰ, ਸਾਬਕਾ ਸਰਪੰਚ ਬਲਤੇਜ ਸਿੰਘ, ਅੰਮ੍ਰਿਤਪਾਲ ਸਿੰਘ ਸੰਧੂ ਲੁਬਾਣਿਆਂਵਾਲੀ, ਯੂਥ ਆਗੂ ਭਾਈ ਅਕਾਸ਼ਦੀਪ ਸਿੰਘ ਭੁੱਟੀਵਾਲਾ, ਕੁਲਵਿੰਦਰ ਸਿੰਘ (ਕਾਲਾ) ਧਿਗਾਣਾ, ਕਿਸਾਨ ਆਗੂ ਸੁਖਚੈਨ ਸਿੰਘ ਅਤੇ ਸੁਖਬੀਰ ਸਿੰਘ ਵੰਗਲ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ-ਬੀਬਾ ਸੰਦੀਪ ਕੌਰ ਖ਼ਾਲਸਾ ਅਗਲੀ ਖ਼ਬਰ ਅਪਾਹਜ ਮਹਿਲਾ ਦਾ ਹੱਤਿਆਰਾ ਪੁਲਿਸ ਵਲੋਂ ਕਾਬੂ, ਗੁਆਂਢੀ ਹੀ ਨਿਕਲਿਆ ਕਾਤਲ
Ad Position 24
No active advertisement