03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ-ਬੀਬਾ ਸੰਦੀਪ ਕੌਰ ਖ਼ਾਲਸਾ

Ad Position 21
No active advertisement
ਅਜੀਤ ਡੈਸਕ 15-07-2026

ਜੈਤੋ, 14 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪਾਰਟੀ ਦੇ ਜੈਤੋ ਹਲਕੇ ਦੀ ਇੰਚਾਰਜ ਬੀਬਾ ਸੰਦੀਪ ਕੌਰ ਖ਼ਾਲਸਾ ਪਤਨੀ ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਨੇ ਕਰਦਿਆਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦਾ ਬਹੁਤ ਹੀ ਅਹਿਮ ਹਿੱਸਾ ਹਨ, ਜੋ ਹਰ ਰੋਜ਼ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣ ਲਈ ਨਿਰੰਤਰ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਧਰਨੇ ’ਤੇ ਬੈਠਣ ਲਈ ਮਜਬੂਰ ਹੋਣਾ ਬਹੁਤ ਹੀ ਦੁੱਖਦਾਈ ਹੈ। ਸੰਦੀਪ ਕੌਰ ਖ਼ਾਲਸਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਨੁਮਾਇੰਦਿਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਮਿਹਨਤਕਸ਼ ਵਰਗ ਦੀ ਆਵਾਜ਼ ਨੂੰ ਅਣਸੁਣਿਆ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਰ ਵਰਗ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਿਹਾ ਹੈ। ਜੈਤੋ ਦੇ ਸਫਾਈ ਸੇਵਕਾਂ ਦੀ ਇਹ ਲੜਾਈ ਵੀ ਇਨਸਾਫ਼ ਅਤੇ ਸਨਮਾਨ ਦੀ ਲੜਾਈ ਹੈ ਅਤੇ ਪਾਰਟੀ ਇਸ ਸੰਘਰਸ਼ ਵਿਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਵੀਕਾਰ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣਾ ਸੰਘਰਸ਼ ਹੋਰ ਲੰਮਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਹੱਲ ਨਾ ਕੱਢਿਆ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਤੰਤਰੀ ਢੰਗ ਨਾਲ ਸਫਾਈ ਸੇਵਕਾਂ ਦੇ ਸੰਘਰਸ਼ ਦਾ ਹਰ ਪੱਧਰ ’ਤੇ ਸਾਥ ਦੇਵੇਗਾ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਬਰਗਾੜੀ ਵਿਖੇ ਕੀਤੀ ਭਰਵੀਂ ਰੋਸ ਰੈਲੀ ਅਗਲੀ ਖ਼ਬਰ ਅਕਾਲੀ ਦਲ (ਪੁਨਰ-ਸੁਰਜੀਤ) ਨੇ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ
Ad Position 24
No active advertisement