03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੁਲਿਸ ਲਾਈਨ ਵਿਖੇ 32 ਵਾਹਨਾਂ ਦੀ ਖੁੱਲ੍ਹੀ ਨਿਲਾਮੀ ਕਰਵਾਈ

Ad Position 21
No active advertisement
ਅਜੀਤ ਡੈਸਕ 15-07-2026
ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਵਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ। ਇਸੇ ਦੀ ਲੜੀ ਵਿਚ ਫ਼ਰੀਦਕੋਟ ਪੁਲਿਸ ਵਿਭਾਗ ਵਲੋਂ ਐਨ.ਡੀ.ਪੀ.ਐਸ ਮਾਮਲਿਆਂ, ਹੋਰ ਵੱਖ-ਵੱਖ ਮੁਕੱਦਮਿਆਂ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆਂ ਦੇ ਕੁੱਲ 32 ਵਾਹਨਾਂ ਨੂੰ ਯੋਗ ਪ੍ਰਣਾਲੀ ਰਾਹੀਂ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ। ਇਨ੍ਹਾਂ ਵਾਹਨਾਂ ਦੀ ਨਿਲਾਮੀ ਕਰਕੇ ਸਰਕਾਰੀ ਖ਼ਜ਼ਾਨੇ ਵਿਚ 6 ਲੱਖ 25 ਹਜ਼ਾਰ ਰੁਪਏ ਦੀ ਮਹੱਤਵਪੂਰਨ ਆਮਦਨ ਦਾ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵੀਨ ਕੁਮਾਰ ਡੀ.ਐਸ.ਪੀ (ਸਥਾਨਕ) ਫ਼ਰੀਦਕੋਟ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਕੁੱਲ 32 ਵਾਹਨਾਂ ਵਿਚੋਂ 12 ਚਾਰ ਪਹੀਆਂ ਵਾਹਨ ਅਤੇ 20 ਦੋ ਪਹੀਆ ਵਾਹਨ ਸ਼ਾਮਿਲ ਸਨ। ਜਿਨ੍ਹਾਂ ਦੀ ਨਿਲਾਮੀ ਲਈ 37 ਦੇ ਕਰੀਬ ਬੋਲੀਕਾਰਾਂ ਵਲੋਂ ਇਸ ਵਿਚ ਭਾਗ ਲਿਆ ਗਿਆ। ਇਹ ਬੋਲੀ 6 ਲੱਖ 25 ਹਜ਼ਾਰ ਰੁਪਏ ’ਤੇ ਖਤਮ ਹੋਈ। ਡੀ.ਐਸ.ਪੀ ਨਵੀਨ ਕੁਮਾਰ ਨੇ ਕਿਹਾ ਕਿ ਇਨ੍ਹਾਂ ਵਾਹਨਾਂ ਵਿਚ ਮੋਟਰਸਾਈਕਲਾਂ ਦੀ ਗਿਣਤੀ ਜ਼ਿਆਦਾ ਸੀ, ਜਿਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਜਬਤ ਕੀਤਾ ਗਿਆ ਸੀ, ਪ੍ਰੰਤੂ ਇਨ੍ਹਾਂ ਨੂੰ ਕਿਸੇ ਵਲੋਂ ਵੀ ਛੁਡਵਾਉਣ ਲਈ ਕੋਈ ਵੀ ਚਾਰਾਜੋਈ ਨਹੀਂ ਕੀਤੀ ਗਈ ਸੀ ਅਤੇ ਜਿਨ੍ਹਾਂ ਦੀ ਹਾਲਤ ਹੁਣ ਖਸਤਾ ਹੋ ਚੁੱਕੀ ਸੀ। ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਵਾਹਨ ਡਿਸਪੋਜ਼ਲ ਕਮੇਟੀ ਮੈਂਬਰਾਂ ਦੀ ਮੌਜੂਦਗੀ ਵਿਚ ਕਾਨੂੰਨੀ ਪ੍ਰਕਿਰਿਆ ਅਪਣਾਉਂਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੇ ਸਦਰ ਕੋਟਕਪੂਰਾ ਦੇ 31 ਮੁਕੱਦਮਿਆਂ ਨਾਲ ਸਬੰਧਿਤ ਵਾਹਨਾਂ ਦੀ ਨਿਲਾਮੀ ਕੀਤੀ ਗਈ ਹੈ। ਜਿਨ੍ਹਾਂ ਵਿਚੋਂ 8 ਐਨ.ਡੀ.ਪੀ.ਐਸ ਐਕਟ ਨਾਲ ਸਬੰਧਿਤ ਮੁਕੱਦਮਿਆਂ ਦੇ 8 ਵਾਹਨ ਅਤੇ ਹੋਰ ਮਾਮਲਿਆਂ ਨਾਲ ਸਬੰਧਿਤ 23 ਮੁਕੱਦਮਿਆਂ ਦੇ 24 ਵਾਹਨ ਸ਼ਾਮਿਲ ਸਨ। ਨਸ਼ਿਆਂ ਅਤੇ ਹੋਰ ਮੁਕੱਦਮਿਆਂ ਵਿਚ ਬਰਾਮਦਸ਼ੁਦਾ ਵਾਹਨ ਬਿਨਾਂ ਕਾਗ਼ਜ਼ਾਤ ਤੇ ਦੁਬਾਰਾ ਨਾ ਵਰਤੋਂਯੋਗ ਸਕਰੈਪ ਦੀ ਨਿਲਾਮੀ (ਖੁੱਲੀ ਬੋਲੀ) ਕਰਵਾਈ ਗਈ। ਉਨ੍ਹਾਂ ਕਿਹਾ ਕਿ ਨਿਲਾਮੀ ਦੀ ਕੁੱਲ ਰਕਮ 6,25,000/-ਰੁਪਏ ਸਰਕਾਰੀ ਖ਼ਜ਼ਾਨੇ ਵਿਚ ਜਮਾਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਨਾਲ ਸਬੰਧਿਤ ਮੁਕੱਦਮਿਆਂ ਦਾ ਫ਼ੈਸਲਾ ਹੋ ਚੁੱਕਾ ਹੈ ਪ੍ਰੰਤੂ ਕਿਸੇ ਵਿਅਕਤੀ ਵਲੋਂ ਇਹ ਵਹੀਕਲ ਕਲੇਮ ਨਹੀਂ ਕੀਤੇ ਗਏ ਅਤੇ ਇਨ੍ਹਾਂ ਵਾਹਨਾਂ ਕਰਕੇ ਥਾਣਿਆਂ ਵਿਚ ਕਾਫ਼ੀ ਜਗ੍ਹਾ ਘੇਰੀ ਹੋਈ ਸੀ। ਦੱਸਣਯੋਗ ਹੈ ਕਿ ਅਪ੍ਰੈਲ, ਮਈ ਮਹੀਨੇ ਦੌਰਾਨ ਵੀ 284 ਵਾਹਨਾਂ ਦੀ ਨਿਲਾਮੀ ਕਰਵਾਈ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਗੈਸ ਸਿਲੰਡਰ ਫ਼ਟਣ ਨਾਲ ਕਮਰੇ ’ਚ ਖੜ੍ਹੀ ਕਾਰ ਨੁਕਸਾਨੀ ਤੇ ਕੋਠੀ ਦੇ ਟੁੱਟੇ ਸ਼ੀਸ਼ੇ
Ad Position 24
No active advertisement