03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਘਰਾਂ ਦੇ ਮੀਟਰਾਂ ਦੀਆਂ ਰੀਡਿੰਗਾਂ ਨਾ ਲੈਣ ਕਰਕੇ ਖ਼ਪਤਕਾਰ ਪ੍ਰੇਸ਼ਾਨ-ਨਛੱਤਰ ਸਿੰਘ

Ad Position 21
No active advertisement
ਅਜੀਤ ਡੈਸਕ 15-07-2026
ਜੈਤੋ, 14 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨੀ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਬਿਜਲੀ ਵਿਭਾਗ ’ਚ ਠੇਕੇਦਾਰੀ ਸਿਸਟਮ ’ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੇ ਕਾਰਨ ਬਿਜਲੀ ਖਪਤਕਾਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਕਿਉਂਕਿ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਕਾਰਨ ਘਰਾਂ ਦੇ ਮੀਟਰਾਂ ਦੀਆਂ ਰੀਡਿੰਗਾਂ ਪਿਛਲੇ ਕਰੀਬ 4 ਮਹੀਨਿਆਂ ਤੋਂ ਨਹੀਂ ਲਈਆਂ ਗਈਆਂ। ਜਦ ਇਕੱਠੀਆਂ ਹੋਈਆਂ ਯੂਨਿਟਾਂ ਦਾ ਬਿੱਲ ਬਣੇਗਾ ਤਾਂ ਖਪਤਕਾਰਾਂ ਨੂੰ ਬਿੱਲ ਜ਼ਿਆਦਾ ਆਵੇਗਾ ਤੇ ਖਪਤਕਾਰ ਦੀ ਜੇਬ ’ਤੇ ਭਾਰੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਬਿਜਲੀ ਵਿਭਾਗ ਦੇ ਮੀਟਰ ਰੀਡਿੰਗ ਤੇ ਕਰਮਚਾਰੀਆਂ ਦੀ ਹੜਤਾਲ ਨੂੰ ਖ਼ਤਮ ਕਰਵਾਇਆ ਜਾਵੇ ਤਾਂ ਜੋ ਕਿ ਬਿਜਲੀ ਖਪਤਕਾਰਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਅੱਧੇ ਰੇਟ ’ਤੇ ਲੋਡ ਵਧਾਉਣ ਲਈ ਦਿੱਤੇ ਜਾ ਰਹੇ ਇਸ਼ਤਿਹਾਰਾਂ ਨੂੰ ਲਾਗੂ ਨਹੀਂ ਕੀਤਾ ਰਿਹਾ ਹੈ ਕਿਉਂਕਿ ਬਿਜਲੀ ਵਿਭਾਗ ਦੇ ਦਫ਼ਤਰਾਂ ਕੋਲ ਹਾਲੇ ਤੱਕ ਪੰਜਾਬ ਸਰਕਾਰ ਦੀ ਕੋਈ ਚਿੱਠੀ ਨਹੀਂ ਆਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਡ ਵਾਧੇ ਦੀ ਸਕੀਮ ਨੂੰ ਤੁਰੰਤ ਲਾਗੂ ਕੀਤਾ ਜਾਵੇ ਤੇ ਪੰਜਾਬ ਬਿਜਲੀ ਬੋਰਡ ਦੇ ਦਫ਼ਤਰਾਂ ਨੂੰ ਚਿੱਠੀ ਕੱਢੀ ਜਾਵੇ ਤਾਂ ਜੋ ਕਿ ਕਿਸਾਨ ਮੋਟਰਾਂ ਦਾ ਲੋਡ ਵਧਾ ਸਕਣ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਦੇ ਮ੍ਰਿਤਕ ਮੁਲਾਜ਼ਮ ਦੇ ਵਾਰਸ ਨੂੰ ਪੰਜਾਬ ਐਂਡ ਸਿੰਧ ਬੈਂਕ ਨੇ 58 ਲੱਖ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੋੜੀਕਪੂਰਾ ਵਿਖੇ ਦਿਲ ਦਾ ਦੌਰਾ ਤੇ ਸੀ.ਪੀ.ਆਰ. ਸੰਬੰਧੀ ਕੀਤਾ ਜਾਗਰੂਕ
Ad Position 24
No active advertisement