03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

6.50 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 15-07-2026
ਕੋਟਕਪੂਰਾ, 14 ਜੁਲਾਈ (ਮੋਹਰ ਸਿੰਘ ਗਿੱਲ)-ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਹੈਰੋਇਨ ਸਮੇਤ ਇਕ ਲੜਕੇ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰੀ ਥਾਣੇ ਦੇ ਏ.ਐਸ.ਆਈ ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸਥਾਨਕ ਮੋਗਾ ਸੜਕ ’ਤੇ ਸਥਿਤ ਦਾਣਾ ਮੰਡੀ ਵਿਚ ਲੱਕੜ ਮੰਡੀ ਦੇ ਗੇਟ ਨੇੜੇ ਇਕ ਮੋਨਾ ਨੌਜਵਾਨ ਹਰਭਗਵਾਨ ਸਿੰਘ ਵਾਸੀ ਪਿੰਡ ਖੇਮੂਆਣਾ, ਜ਼ਿਲ੍ਹਾ ਬਠਿੰਡਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 6.50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ 200 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦਾ ਗਠਨ 23 ਜੁਲਾਈ ਨੂੰ ਸਿਹਤ ਡਾਇਰੈਕਟਰ ਨੂੰ ਮਿਲੇਗਾ ਇਕ ਵਫ਼ਦ
Ad Position 24
No active advertisement