ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਮਿਹਨਤੀ ਨੌਜਵਾਨ ਆਗੂ ਬਬਰੀਕ ਸਿੰਘ ਬੀਕਾ ਰੋਮਾਣਾ ਪਾਰਟੀ ਦੇ ਹਲਕਾ ਫ਼ਰੀਦਕੋਟ ਦੇ ਯੂਥ ਵਿੰਗ ਦਾ ਪ੍ਰਧਾਨ ਨਿਯਕੁਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਲਈ ਨੌਜਵਾਨਾਂ ਨੂੰ ਸੰਗਠਨ ਕਰਨਾ ਹੈ। ਇਹ ਨਿਯੁਕਤੀ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਸਹਿਮਤੀ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਕਾ ਰੋਮਾਣਾ ਇਕ ਸੂਝਵਾਨ ਆਗੂ ਹਨ। ਉਹ ਪਾਰਟੀ ਦੀ ਮਜ਼ਬੂਤੀ ਲਈ ਹੋਰ ਕੰਮ ਕਰਨਗੇ। ਇਸ ਜ਼ਿੰਮੇਵਾਰੀ ਲਈ ਸੀਨੀਅਰ ਅਕਾਲੀ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਵਧਾਈ ਦਿੰਦਿਆਂ ਕਿਹਾ ਕਿ ਬੀਕਾ ਰੋਮਾਣਾ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਬੀਕਾ ਰੋਮਾਣਾ ਨੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਸਵੀਕਾਰ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਤੀਸ਼ ਗਰੋਵਰ, ਅਮਨ ਵੜਿੰਗ, ਗੁਰਕੰਵਲਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਸੰਧੂ, ਸਰਬਜੋਤ ਸਿੰਘ ਸਾਹਨੀ, ਸ਼ੰਟੂ ਆਦਿ ਵੀ ਹਾਜ਼ਰ ਸਨ।