05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

300 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 16-07-2026
ਕੋਟਕਪੂਰਾ, 15 ਜੁਲਾਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੀ.ਆਈ.ਏ ਯੂਨਿਟ ਜੈਤੋ ਤੋਂ ਚੱਲ ਕੇ ਬਾਜਾਖਾਨਾ ਬਰਗਾੜੀ ਆਦਿ ਤੋਂ ਹੁੰਦੇ ਹੋਏ ਨੈਸ਼ਨਲ ਹਾਈਵੇ-54 ਚੌਰਸਤਾ ਲਿੰਕ ਰੋਡ ਕੋਠੇ ਸਿੱਖਾਂ ਵਾਲਾ ਤੋਂ ਪਿੰਡ ਸੰਧਵਾਂ ਵੱਲ ਨੂੰ ਮੁੜਨ ਲੱਗੇ ਤਾਂ ਲਿੰਕ ਰੋਡ ਉਪਰ ਇਕ ਮੋਟਰਸਾਈਕਲ ਕੋਲ ਦੋ ਮੋਨੇ ਨੌਜਵਾਨ ਟਾਹਲੀ ਦੇ ਦਰੱਖ਼ਤ ਥੱਲੇ ਬੈਠੇ ਦਿਖਾਈ ਦਿੱਤੇ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਸ਼ੱਕ ਦੇ ਆਧਾਰ ’ਤੇ ਸਰਕਾਰੀ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਦੋਹੇਂ ਮੋਨੇ ਨੌਜਵਾਨਾ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਅਰਸ਼ਦੀਪ ਸਿੰਘ ਵਾਸੀ ਮਾੜੀ ਕੰਬੋਕੇ, ਜ਼ਿਲ੍ਹਾ ਤਰਨਤਾਰਨ ਅਤੇ ਦੂਸਰੇ ਨੇ ਆਪਣਾ ਨਾਮ ਕਰਨਦੀਪ ਸਿੰਘ ਵਾਸੀ ਮਾੜੀ ਕੰਬੋਕੇ, ਜ਼ਿਲ੍ਹਾ ਤਰਨਤਾਰਨ ਦੱਸਿਆ। ਪੁਲਿਸ ਨੇ ਇਨ੍ਹਾਂ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਨ੍ਹਾਂ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਜਨਤਕ ਸਥਾਨ ’ਤੇ ਨਸ਼ਾ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਬੀਕਾ ਰੋਮਾਣਾ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ
Ad Position 24
No active advertisement