05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਜਨਤਕ ਸਥਾਨ ’ਤੇ ਨਸ਼ਾ ਕਰਦਾ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 16-07-2026
ਫ਼ਰੀਦਕੋਟ, 15 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜਨਤਕ ਸਥਾਨ ’ਤੇ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਲਾਲ ਕੋਠੀ ਫ਼ਰੀਦਕੋਟ ਮੌਜੂਦ ਸਨ ਤਾਂ ਲਾਲ ਕੋਠੀ ਦੇ ਨਾਲ ਬਣੇ ਸ਼ੈੱਡ ਥੱਲੇ ਮੁਖਤਿਆਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਫ਼ਰੀਦਕੋਟ ਕਥਿਤ ਤੌਰ ’ਤੇ ਨਸ਼ਾ ਕਰਦੇ ਹੋਏ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਇਕ ਲਾਈਟਰ, ਇਕ ਪੰਨੀ, ਸੜਿਆ 10 ਦਾ ਨੋਟ ਅਤੇ 300 ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਬੀ.ਐਨ.ਐਸ. ਦੀ ਧਾਰਾ 223 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ 300 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ
Ad Position 24
No active advertisement