05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 16-07-2026
ਫ਼ਰੀਦਕੋਟ, 15 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਜਹਾਜ਼ ਗਰਾਊਂਡ ਨਜ਼ਦੀਕ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਥਾਣਾ ਮੁਖੀ ਸਿਟੀ-2 ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਜਹਾਜ਼ ਗਰਾਊਂਡ ਫ਼ਰੀਦਕੋਟ ਮੌਜੂਦ ਸਨ ਤਾਂ ਬਲਕਰਨ ਸਿੰਘ ਉਰਫ਼ ਰੋਬਿਨ ਪੁੱਤਰ ਰੋਸ਼ਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 10 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਦਲੇਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ ਨੇ ਮਨਰੇਗਾ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਮਹਿਲਾ ਸੰਮੇਲਨ 18 ਜੁਲਾਈ ਨੂੰ -ਚੇਅਰਮੈਨ ਵਾਸੂ ਸ਼ਰਮਾ
Ad Position 24
No active advertisement