ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਮਨਰੇਗਾ ਮੁਲਜ਼ਮਾਂ ਦੇ ਆਪਣੀਆਂ ਹੱਕੀ ਮੰਗਾਂ ਲਈ ਚੱਲ ਰਹੀ ਹੜਤਾਲ ਵਿਚ ਮੈਂਬਰ ਆਫ਼ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਜੀ ਖ਼ਾਲਸਾ ਵਲੋਂ ਭਾਈ ਦਲੇਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਨਾਲ ਲੱਗਦੇ ਅਤੇ ਹੋਰ ਸੂਬੇ ਜਿਵੇਂ ਕਿ ਹਿਮਾਚਲ, ਰਾਜਸਥਾਨ, ਛਤੀਸਗੜ, ਉੜੀਸਾ, ਮਿਜ਼ੋਰਮ, ਮੱਧ ਪ੍ਰਦੇਸ਼ ਆਪਣੇ ਮਨਰੇਗਾ ਮੁਲਜ਼ਮਾਂ ਨੂੰ ਜੋ ਕਿ ਪਿਛਲੇ 17-18 ਸਾਲਾਂ ਤੋਂ ਪਿੰਡਾਂ ’ਚ ਵਿਕਾਸ ਦਾ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਆਪਣੇ ਪੰਚਾਇਤੀ ਵਿਭਾਗ ਵਿਚ ਮਰਜ਼ ਕਰਕੇ ਨੌਕਰੀ ਪੱਕੀ ਕਰ ਸਕਦੇ ਹਨ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਕਰ ਸਕਦੀ। ਸਰਕਾਰ ਨੂੰ ਪਹਿਲ ਦੇ ਅਧਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋਂ ਇਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਬਲਦੇ ਰਹਿ ਸਕਣ।