ਮਲੋਟ, 15 ਜੁਲਾਈ (ਪਾਟਿਲ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਮਈ 2026 ਦੀ ਪ੍ਰੀਖਿਆਵਾਂ ਵਿਚ ਬੀ.ਏ. ਭਾਗ ਤੀਜਾ ਦੇ ਛੇਵੇਂ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਕਾਲਜ ਦੀ ਵਿਦਿਆਰਥਣ ਰਮਣੀਕ ਕੌਰ ਨੇ ਪਹਿਲਾ, ਅਰਸ਼ਦੀਪ ਕੌਰ ਨੇ ਦੂਜਾ ਅਤੇ ਪ੍ਰੀਆ ਰਾਣੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਮਿਹਨਤ ਸਦਕਾ ਆਇਆ ਹੈ। ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਸ਼ਾਨਦਾਰ ਨਤੀਜਾ ਆਉਣ ’ਤੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ। ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।