06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵਲੋਂ ਵਿੱਤ ਮੰਤਰੀ ਖ਼ਿਲਾਫ਼ ਪ੍ਰਦਰਸ਼ਨ 19 ਨੂੰ

Ad Position 21
No active advertisement
ਅਜੀਤ ਡੈਸਕ 16-07-2026
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤੇ ਸੂਬਾ ਪ੍ਰਚਾਰ ਸਕੱਤਰ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ 19 ਜੁਲਾਈ (ਐਤਵਾਰ) ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਵਿਖੇ ਠੇਕਾ ਕਾਮਿਆਂ ਵਲੋਂ ਸੂਬਾ ਪੱਧਰੀ ਰੈਲੀ ਕਰਕੇ ਰੋਸ ਮਾਰਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਕਿਉਂਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ, ਦਿਹਾੜੀਦਾਰ ਆਦਿ ਕੈਟਾਗਿਰੀ ਅਧੀਨ ਠੇਕਾ ਮੁਲਾਜ਼ਮ ਪਿਛਲੇ ਸਾਲਾਂਬੱਧੀ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ। ਇਸ ਲੰਮੇ ਅਰਸੇ ਤੋਂ ਹੀ ਪਿਛਲੀਆਂ ਸਰਕਾਰਾਂ ਸਮੇਤ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਭਾਰਤੀ ਨਿਆਂ ਵਿਵਸਥਾ ਮੁਤਾਬਿਕ ਸਥਾਈ ਸੇਵਾ ਦੇ ਖੇਤਰ ਵਿਚ ਰੁਜ਼ਗਾਰ ਵੀ ਪੱਕਾ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਖੇਤਰ ਵਿਚ ਤਾਇਨਾਤ ਠੇਕਾ ਅਧਾਰਿਤ ਕਾਮਿਆਂ ਲਈ ਘੱਟੋ-ਘੱਟ ਉਜ਼ਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਤਨਖ਼ਾਹ ਦੀ ਅਦਾਇਗੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ’ਚ ਸੇਵਾਵਾਂ ਦੇ ਰਹੇ ਇੰਨਲਿਸਟਮੈਟ, ਆਊਟੋਸਰੋਸ, ਠੇਕੇਦਾਰਾਂ, ਸੁਸਾਇਟੀਆਂ, ਕੰਪਨੀਆਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਸੰਬੰਧਿਤ ਵਿਭਾਗਾਂ ’ਚ ਸ਼ਾਮਿਲ ਕਰਕੇ ਰੈਗੂਲਰ ਕੀਤਾ ਜਾਵੇ। ਜੇਕਰ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਤਾਂ ਇੰਨਲਿਸਟਮੈਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਸੰਗਰੂਰ ਜਾਂ ਦਿੜ੍ਹਬਾ ਵਿਚ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ 19 ਜੁਲਾਈ ਨੂੰ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰ ਵੱਡੀ ਗਿਣਤੀ ਵਿਚ ਪਹੁੰਚਣਗੇ।
Ad Position 22
No active advertisement
ਪਿਛਲੀ ਖ਼ਬਰ ਮੋਤੀ ਲਾਲ ਦਾ ਸੇਵਾ ਮੁਕਤ ਹੋਣ ’ਤੇ ਅਧਿਆਪਕਾਂ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਬੀ.ਏ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement