05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕਾਂਗਰਸ ਸੋਸ਼ਲ ਮੀਡੀਆ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 17-07-2026

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਸੋਸ਼ਲ ਮੀਡੀਆ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਪਾਰਟੀ ਦਫ਼ਤਰ ਵਿਖੇ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਸੋਸ਼ਲ ਮੀਡੀਆ ਸਾਥੀਆਂ ਨੇ ਭਾਗ ਲਿਆ ਅਤੇ ਪਾਰਟੀ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਹੋਰ ਮਜ਼ਬੂਤ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਲੋਕ ਹਿੱਤ ਦੇ ਮੁੱਦਿਆਂ ਅਤੇ ਜਨਤਾ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਰ ਘਰ ਤੱਕ ਪਹੁੰਚਾਉਣ ਲਈ ਸਾਂਝੀ ਰਣਨੀਤੀ ਉੱਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਸੰਗਠਨਾਤਮਕ ਪ੍ਰੋਗਰਾਮਾਂ, ਨੌਜਵਾਨਾਂ ਦੀ ਭੂਮਿਕਾ ਅਤੇ ਸੋਸ਼ਲ ਮੀਡੀਆ ਦੀ ਮਜ਼ਬੂਤ ਟੀਮ ਤਿਆਰ ਕਰਨ ਸਬੰਧੀ ਵੀ ਮਹੱਤਵਪੂਰਨ ਫ਼ੈਸਲੇ ਲਏ ਗਏ। ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ ਵਿਚ ਸੋਸ਼ਲ ਮੀਡੀਆ ਪਾਰਟੀ ਦੀ ਆਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਸੱਚਾਈ, ਅਨੁਸ਼ਾਸਨ ਅਤੇ ਪੂਰੀ ਨਿਸ਼ਠਾ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਅਤੇ ਹਰ ਝੂਠੇ ਪ੍ਰਚਾਰ ਦਾ ਤੱਥਾਂ ਨਾਲ ਜਵਾਬ ਦੇਣ ਲਈ ਪ੍ਰੇਰਿਤ ਕੀਤਾ। ਸਾਰੇ ਸਾਥੀਆਂ ਨੇ ਇੱਕਜੁੱਟ ਹੋ ਕੇ ਇਹ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਫ਼ਰੀਦਕੋਟ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹਰ ਪਲੇਟਫਾਰਮ ’ਤੇ ਬੁਲੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਲਖਵਿੰਦਰ ਸਿੰਘ ਬਰਾੜ ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਕਾਂਗਰਸ ਫ਼ਰੀਦਕੋਟ, ਸ਼ਿਵਰਾਜ ਸਿੰਘ ਢਿੱਲੋਂ ਸਾਦਿਕ, ਡਬਲਜੀਤ ਸਿੰਘ ਧੌਂਸੀ ਬੁਲਾਰਾ, ਚਰਨਜੀਤ ਸ਼ਰਮਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਫ਼ਤਹਿ ਸਿੰਘ ਵਾਈਸ ਪ੍ਰਧਾਨ ਸੋਸ਼ਲ ਮੀਡੀਆ ਜ਼ਿਲ੍ਹਾ ਫ਼ਰੀਦਕੋਟ, ਡਾ. ਕਸ਼ਮੀਰ ਸਿੰਘ ਮੀਤ ਪ੍ਰਧਾਨ ਸ਼ੋਸਲ ਮੀਡੀਆ, ਭੁਪਿੰਦਰ ਕੁਮਾਰ ਹੈਪੀ ਪ੍ਰਧਾਨ ਸ਼ੋਸਲ ਮੀਡੀਆ ਤੇ ਡਿਜ਼ੀਟਲ ਪਲੇਟਫਾਰਮ ਫ਼ਰੀਦਕੋਟ, ਹਰਦੀਪ ਸਿੰਘ ਹਨੀ ਇੰਚਾਰਜ ਸ਼ੋਸਲ ਮੀਡੀਆ ਜ਼ਿਲ੍ਹਾ ਫ਼ਰੀਦਕੋਟ, ਜਗਦੀਸ਼ ਕੁਮਾਰ ਵਾਈਸ ਪ੍ਰਧਾਨ ਸ਼ੋਸਲ ਮੀਡੀਆ, ਲਖਵਿੰਦਰ ਸਿੰਘ ਸਕੱਤਰ ਪੰਜਾਬ ਸ਼ੋਸਲ ਮੀਡੀਆ, ਨਵਜੋਤ ਸਿੰਘ ਵੀਸ਼ੂ, ਰਾਜਵਿੰਦਰ ਸਿੰਘ ਢਿੱਲੋਂ ਵਾਈਸ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਇਕਬਾਲ ਸਿੰਘ ਮੀਡੀਆ ਇੰਚਾਰਜ ਜ਼ਿਲ੍ਹਾ ਫ਼ਰੀਦਕੋਟ, ਜਨਕਰਾਜ ਸਿੰਘ ਔਲਖ, ਰਵਿੰਦਰ ਕੁਮਾਰ ਸਾਥੀ, ਜੈਇਕਬਾਲ ਸਿੰਘ ਢਿੱਲੋਂ ਐਡਵੋਕੇਟ, ਤਰਸੇਮ ਸਿੰਘ ਸੇਵਾ ਮੁਕਤ ਅਧਿਆਪਕ ਮੀਤ ਪ੍ਰਧਾਨ ਜ਼ਿਲ੍ਹਾ ਇੰਟਕ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਮੋਟਰਸਾਈਕਲ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
Ad Position 24
No active advertisement