03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਫ਼ੌਜਦਾਰੀ ਕਾਨੂੰਨ ਵਿਚ ਸੋਧਾਂ ਖ਼ਿਲਾਫ਼ ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਅਦਾਲਤਾਂ ਦਾ ਬਾਈਕਾਟ

Ad Position 21
No active advertisement
ਅਜੀਤ ਡੈਸਕ 17-07-2026

ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਫ਼ੌਜਦਾਰੀ ਕਾਨੂੰਨਾਂ ਵਿਚ ਕੀਤੇ ਗਏ ਬਦਲਾਅ ਖ਼ਿਲਾਫ਼ ਪੰਜਾਬ ਭਰ ਵਿਚ ਵਕੀਲਾਂ ਵਲੋਂ ਬਾਰ ਐਸੋਸੀਏਸ਼ਨਾਂ ਦੀ ਅਗਵਾਈ ਵਿਚ ਹੜਤਾਲ ਕਰਦੇ ਹੋਏ ਅਦਾਲਤਾਂ ਦਾ ਬਾਈਕਾਟ ਕੀਤਾ ਹੋਇਆ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਵੀ ਅੱਜ ਹੜਤਾਲ ਦੇ 10ਵੇਂ ਦਿਨ ਲਗਾਤਾਰ ਅਣਮਿਥੇ ਸਮੇਂ ਲਈ ਜ਼ਿਲ੍ਹੇ ਭਰ ਦੀਆਂ ਅਦਾਲਤਾਂ ਦੇ ਬਾਈਕਾਟ ਕੀਤਾ ਹੋਇਆ ਹੈ। ਵਕੀਲਾਂ ਦਾ ਦੋਸ਼ ਹੈ ਕਿ ਇਨ੍ਹਾਂ ਦਿਨਾਂ ਤੋਂ ਚੱਲ ਰਹੀ ਹੜਤਾਲ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਬਾਰੇ ਕੋਈ ਵਿਚਾਰ ਨਹੀਂ ਹੋਇਆ। ਅੱਜ ਇੱਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ, ਸਿਮਰ ਵਿਜੇ, ਵਿਪਨ ਤਾਇਲ, ਸਰਨਾਮ ਸਿੰਘ ਸੰਧੂ, ਨਵਜੋਤ ਸਿੰਘ ਵੈਹਣੀਵਾਲ, ਬਿਕਰਮਜੀਤ ਸਿੰਘ ਬਰਾੜ, ਪਿ੍ਰਤਪਾਲ ਸਿੰਘ ਸੁਖੀਜਾ, ਜਸਕੀਰਤ ਸਿੰਘ ਬਾਵਾ, ਸ਼ਿਵ ਕਰਤਾਰ ਸਿੰਘ ਸੇਖੋਂ ਅਤੇ ਰਜਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਕਿ ਕੇਂਦਰ ਸਰਕਾਰ ਵਲੋਂ ਫ਼ੌਜਦਾਰੀ ਅਦਾਲਤਾਂ ਵਿਚ ਇਕ ਨਵਾਂ ਕਾਨੂੰਨ ਲਿਆਂਦਾ ਗਿਆ ਹੈ ਜਿਸ ਵਿਚ ਵਕੀਲਾਂ ਦੀ ਥਾਂ ’ਤੇ ਅਦਾਲਤ ਵਲੋਂ ਖੁਦ ਹੀ ਭਰਤੀ ਕੀਤੇ ਡਿਫ਼ੈਂਸ ਕੌਂਸਲਾਂ ਨੂੰ ਮੁਲਜ਼ਮਾਂ ਵਲੋਂ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਨਿਆ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਾਲਾ ਹੈ। ਗੁਰਜਗਪਾਲ ਸਿੰਘ ਬਰਾੜ ਨੇ ਕਿਹਾ ਕਿ ਇਸ ਕਾਨੂੰਨ ਖਿਲਾਫ਼ ਪੰਜਾਬ ਭਰ ਦੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਨੇ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਹੋਈ ਹੈ ਅਤੇ ਅਦਾਲਤਾਂ ਦਾ ਬਾਈਕਾਟ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀਆਂ ਨਾਲ ਬਣਾਏ ਗਏ ਜੁਡੀਸ਼ੀਅਲ ਸਿਸਟਮ ਨੂੰ ਕਿਸੇ ਵੀ ਹਾਲਤ ਵਿਚ ਖਤਮ ਨਹੀਂ ਹੋਣ ਦਿੱਤਾ ਜਾਵੇਗਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਾਨੂੰਨੀ ਨਿਆ ਪ੍ਰਕਿਰਿਆ ਦੇ ਸਦੀਆਂ ਪੁਰਾਣੇ ਇਤਿਹਾਸ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਵਲੋਂ ਜਿਹੜਾ ਕਾਨੂੰਨ ਬਣਾਇਆ ਗਿਆ ਹੈ ਉਸ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਤੋਂ ਵਕੀਲਾਂ ਦਾ ਇਕ ਵਫ਼ਦ ਇਸ ਸਬੰਧੀ ਭਾਰਤ ਦੇ ਮੁੱਖ ਜੱਜ ਨੂੰ ਚੰਡੀਗੜ੍ਹ ਵਿਖੇ ਸ਼ਨੀਵਾਰ ਨੂੰ ਮਿਲਣ ਜਾ ਰਿਹਾ ਹੈ। ਜ਼ਿਲ੍ਹਾ ਬਾਰ ਐਸੋਸੀਏਸਨ ਨੇ ਸ਼ੁੱਕਰਵਾਰ ਤੋਂ ਅਦਾਲਤਾਂ ਦੇ ਬਾਈਕਾਟ ਦੇ ਨਾਲ ਨਾਲ ਮੁੱਖ ਅਦਾਲਤ ਕੰਪਲੈਕਸ ਵਿਚ ਧਰਨੇ ਉੱਪਰ ਵੀ ਬੈਠਣ ਦਾ ਐਲਾਨ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੂੰ ਮੰਗਾਂ ਲਈ ਵਾਰ-ਵਾਰ ਸਰਕਾਰ ਵਿਰੁੱਧ ਕਰਨਾ ਪੈ ਰਿਹਾ ਸੰਘਰਸ਼-ਢਿੱਲਵਾਂ ਅਗਲੀ ਖ਼ਬਰ ਝੋਟੀਵਾਲਾ ਦੇ ਗਰੀਬ ਕਿਸਾਨ ਦੀ ਜ਼ਮੀਨ ਦਾ ਚੌਥੀ ਵਾਰ ਕਬਜ਼ਾ ਵਾਰੰਟ ਲਾਗੂ ਨਹੀਂ ਹੋਇਆ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਮੀਨ...
Ad Position 24
No active advertisement