03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਗਨਰੇਗਾ ਮੁਲਾਜ਼ਮਾਂ ਅਤੇ ਮਜ਼ਦੂਰਾਂ ’ਤੇ ਪੰਜਾਬ ਪੁਲਿਸ ਵਲੋਂ ਅੰਨ੍ਹੇਵਾਹ ਤਸ਼ੱਦਦ ਕਰਨ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 17-07-2026
ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਪਿਛਲੇ ਅੱਠ ਮਹੀਨਿਆਂ ਤੋਂ ਆਪਣੀਆਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ, ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਕੁਝ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਮਗਨਰੇਗਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਸ਼ਹਿਰ ਵਿਖੇ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਸੀ। ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਸ਼ਹਿ ’ਤੇ ਮਗਨਰੇਗਾ ਮੁਲਾਜ਼ਮਾਂ ਅਤੇ ਉਨ੍ਹਾਂ ਦੀਆਂ ਮੰਗਾਂ ਦੀ ਹਮਾਇਤ ਵਿਚ ਆਏ ਨਰੇਗਾ ਮਜ਼ਦੂਰਾਂ ਉੱਪਰ ਪੰਜਾਬ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈਸ ਦੇ ਗੋਲੇ ਸੁੱਟਣ, ਅੰਨੇਵਾਹ ਪੁਲਿਸ ਤਸ਼ੱਦਦ ਕਰਦੇ ਹੋਏ ਲੱਤਾਂ ਤੋੜਨ ਅਤੇ ਕਈਆਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਬਹੁਤ ਮੰਦਭਾਗੀ ਘਟਨਾ ਬੀਤੇ ਕੱਲ ਵਾਪਰੀ ਹੈ। ਇਸ ਘਟਨਾ ਦੀ ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਕੰਮੇਆਣਾ ਅਤੇ ਸਲਾਹਕਾਰ ਬਲਕਾਰ ਸਿੰਘ ਸਹੋਤਾ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਗੁਰਚਰਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਖ਼ੇਤ ਮਜ਼ਦੂਰਾਂ ਦੇ ਆਗੂ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਦੋਸ਼ ਲਗਾਇਆ ਕਿ ਅਜਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਹਿ ’ਤੇ ਵਾਪਰ ਰਿਹਾ ਹੈ। ਪੰਜਾਬ ਸਰਕਾਰ ਨੇ ਹੱਕ ਮੰਗਦੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਪੁਰਅਮਨ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦਾ ਲੋਕ ਵਿਰੋਧੀ ਰਾਹ ਚੁਣਿਆ ਹੋਇਆ ਹੈ ਅਤੇ ਇਹ ਰਾਹ ਸਿੱਧਾ ਹੀ ਆਮ ਆਦਮੀ ਪਾਰਟੀ ਦੇ ਪਤਨ ਵੱਲ ਨੂੰ ਜਾਂਦਾ ਹੈ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹੈਂਕੜ ਭਰੇ ਵਤੀਰੇ ਦਾ ਰਾਹ ਤੁਰੰਤ ਤਿਆਗ ਕਰਕੇ ਸਮੂਹ ਸੰਘਰਸ਼ਸ਼ੀਲ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ। ਇਸ ਮੌਕੇ ਸੁਖਮੰਦਰ ਸਿੰਘ ਢੁੱਡੀ, ਮੇਟ ਲਵਪ੍ਰੀਤ ਕੋਰ ਪਿੱਪਲੀ, ਮੇਟ ਕੁਲਦੀਪ ਕੌਰ, ਮੇਟ ਗੁਰਪ੍ਰੀਤ ਕੌਰ, ਮੇਟ ਕਰਮਜੀਤ ਕੌਰ ਗੋਲੇ ਵਾਲ, ਅੰਜੂ ਕੌਰ, ਮੇਟ ਵੀਰਪਾਲ ਕੌਰ, ਮੇਟ ਸੁਖਮੰਦਰ ਸਿੰਘ, ਮੇਟ ਸੁਨੀਤਾ ਰਾਣੀ, ਮੇਟ ਸਿਮਰਨ ਕੋਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਧਵਾਂ ਨੇ ਹਰੀਏਵਾਲਾ ’ਚ ਲੋਕ ਮਿਲਣੀ ਕਰਕੇ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ ਹੜਤਾਲ ਕਾਰਨ ਨਰਕ ਬਣਿਆ ਫ਼ਰੀਦਕੋਟ ਸ਼ਹਿਰ
Ad Position 24
No active advertisement