03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ 19 ਜੁਲਾਈ ਨੂੰ ਲੱਗੇਗਾ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 18-07-2026
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਹਰਮਹਿੰਦਰ ਪਾਲ)-ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐੱਸ.ਆਈ.ਆਰ.) 2026 ਮੁਹਿੰਮ ਤਹਿਤ 19 ਜੁਲਾਈ (ਐਤਵਾਰ) ਨੂੰ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿੱਥੇ ਵੋਟਰ ਇਸ ਵਿਸ਼ੇਸ਼ ਕੈਂਪ ਵਿਚ ਪਹੁੰਚ ਕੇ ਆਪਣੇ ਵੋਟਰ ਵੇਰਵਿਆਂ ਦੀ ਤਸਦੀਕ ਤੇ ਨਿਰਧਾਰਤ ਗਣਨਾ ਫਾਰਮ ਜ਼ਰੂਰ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਧਾਨ ਸਭਾ ਹਲਕਾ 83-ਲੰਬੀ, 84-ਗਿੱਦੜਬਾਹਾ, 85-ਮਲੋਟ, 86-ਮੁਕਤਸਰ ਵਿਚ ਬਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਇਨ੍ਹਾਂ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਜਲਦੀ ਮੁਕੰਮਲ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵਲੋਂ ਨਿਯੁਕਤ ਬੂਥ ਲੈਵਲ ਏਜੰਟ ਇਨ੍ਹਾਂ ਦੋ ਦਿਨਾਂ ਕੈਂਪ ਵਿਚ ਬੀ.ਐੱਲ.ਓਜ਼. ਨੂੰ ਪੂਰਨ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਦਸਤ ਰੋਕੂ ਮੁਹਿੰਮ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਗੰਗ ਕੈਨਾਲ ਦਾ ਹੈੱਡ ਰਾਜਸਥਾਨ ਫੀਡਰ ਨਾਲ ਜੋੜ ਕੇ ਪਾਣੀ ਦੀ ਮਾਤਰਾ ਵਧਾਉਣ ਦੀ ਲੋੜ-ਜਸਵੰਤ ਸਿੰਘ ਬਰਾੜ
Ad Position 24
No active advertisement